Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 07 ਅਕਤੂਬਰ 2026

ਅੰਗ: 707
ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥
ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ ਜੀ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ ॥੧॥ ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ ਜੀ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ ॥੨॥ ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ ।(ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ ॥੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਇੰਡਿਆਨਾ ਦੀ ਸਿੱਖ ਸੋਸਾਇਟੀ ਵੱਲੋਂ 12ਵਾਂ ਸਾਲਾਨਾ ਨਗਰ ਕੀਰਤਨ ਆਯੋਜਿਤ

ਇੰਡਿਆਨਾ ਦੀ ਸਿੱਖ ਸੋਸਾਇਟੀ ਵੱਲੋਂ 12ਵਾਂ ਸਾਲਾਨਾ ਨਗਰ ਕੀਰਤਨ ਸਿੱਖ ਡੇ ਪਰੇਡ ਇੰਡੀਆਨਾਪੋਲਿਸ ਵਿੱਚ ਕਰਵਾਇਆ ਗਿਆ, ਜਿਸ ਵਿੱਚ ਅਮਰੀਕਾ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਨੇ ਸ਼ਮੂਲੀਅਤ ਕੀਤੀ। ਇਹ ਸਮਾਗਮ 25 ਅਪ੍ਰੈਲ ਨੂੰ ਡਾਊਨਟਾਊਨ ਇੰਡੀਆਨਾਪੋਲਿਸ ਦੇ ਵਾਰ ਮੈਮੋਰੀਅਲ ਪਾਰਕ ਵਿੱਚ ਹੋਇਆ। ਨਗਰ ਕੀਰਤਨ ਸ਼ਹਿਰ ਦੀਆਂ ਕਈ ਸੜਕਾਂ ਰਾਹੀਂ ਲੰਘ... Read more

ਇੰਡਿਆਨਾ ਦੀ ਸਿੱਖ ਸੋਸਾਇਟੀ ਵੱਲੋਂ 12ਵਾਂ ਸਾਲਾਨਾ ਨਗਰ ਕੀਰਤਨ ਆਯੋਜਿਤ
Like Save

जनम दिहाड़ा साहिबज़ादा बाबा जोरावर सिंह जी

साहिबज़ादा बाबा जोरावर सिंह, सिख इतिहास में चमकते ध्रुव तारे के समान हैं। उनका जन्म 15 माघ (30 नवंबर 1696 ईस्वी) को दसवें पातशाह श्री गुरु गोबिंद सिंह जी के घर, माता जीतो जी की पवित्र कोख से श्री आनंदपुर साहिब में हुआ। इतिहास के अनुसार जब गुरु साहिब को श्री आनंदपुर साहिब छोड... Read more

जनम दिहाड़ा साहिबज़ादा बाबा जोरावर सिंह जी
Like Save

Maharani Jind Kaur

19 August 1847 When Maharaja Duleep Singh refused, before the full royal assembly, to place the ceremonial tilak of the title of “Raja” upon Misr Teja Singh, the British Resident, Henry Lawrence, was left grinding his teeth in anger. He held Maharani Jind Kaur responsible fo... Read more

Maharani Jind Kaur
Like Save