Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਅਕਤੂਬਰ 2026

ਅੰਗ: 773
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥
ਅਰਥ: ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

evening hukamnama - 12 June 2026

ang: 688Dhanaasaree Mahalaa 1 ॥ Jeevaa terai Naae man anand hai Jeeo ॥ Saacho saachaa Naau gun Govind hai Jeeo ॥ Gur giaan apaaraa sirjanhaaraa jin sirjee tin goee ॥ Parvaanaa aaiaa hukam pathaaiaa fer na sakai koee ॥ Aape kar vekhai sir sir lekhai aape surat bujhaaee ॥ Naan... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 24 ਸਤੰਬਰ 2025

ਅੰਗ: 663ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ... Read more

Like Save

ਜਨਮ ਬਾਬਾ ਸ਼੍ਰੀ ਚੰਦ ਜੀ ਉਦਾਸੀਨ

ਉਦਾਸੀ ਸੰਪਰਦਾਇ ਇੱਕ ਧਾਰਮਿਕ ਅਤੇ ਸਾਹਿਤਿਕ ਪਰੰਪਰਾ ਹੈ, ਜਿਸਦੇ ਬਾਨੀ ਬਾਬਾ ਸ੍ਰੀ ਚੰਦ ਸਨ । ਉਦਾਸੀਨ ਸ਼ਬਦ ਵਿਆਕਰਨਿਕ ਦ੍ਰਿਸ਼ਟੀ ਤੋਂ ਦੋ ਸ਼ਬਦਾਂ ਦੇ ਮੇਲ ਤੋਂ ਬਣਿਆ ਹੈ -ਉਤੂ+ਅਧੀਨ ਭਾਵ ਜੋ ਨਾਸ਼ਵਾਨ ਸੰਸਾਰ ਤੋਂ ਉੱਪਰ ਉਠ ਕੇ ਸੂਖਮ ਜਗਤ ਵਿੱਚ ਨਿਵਾਸ ਰਖਦਾ ਹੈ। ਸੰਸਾਰਿਕ ਜੀਵਨ ਤੋਂ ਉਪਰਾਮ ਤੇ ਸੰਸਾਰਿਕ ਮੋਹ ਮਾਇਆ ਤੋਂ ਨਿਰਲੇਪ ਰਹਿਕੇ... Read more

ਜਨਮ ਬਾਬਾ ਸ਼੍ਰੀ ਚੰਦ ਜੀ ਉਦਾਸੀਨ
Like Save