Back to community
ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ
ਅੰਮ੍ਰਿਤਸਰ, 8 ਅਕਤੂਬਰ 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਦੇ ਆਲਮਗੀਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਦੇ ਲੰਗਰ ਹਾਲ ’ਤੇ ਹੋਏ ਕਥਿਤ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਇੱਟਾਂ ਅਤੇ ਪੱਥਰ ਸੁੱਟਣ ਦੀ ਘਟਨਾ ਬੇਹੱਦ ਚਿੰਤਾਜਨਕ ਹੈ। ਅਜਿਹੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ।
ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਆਲੇ-ਦੁਆਲੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ ਅਤੇ ਭਵਿੱਖ ਵਿੱਚ ਅਜਿਹੇ ਕਬਜ਼ੇ ਰੋਕਣ ਲਈ ਠੋਸ ਕਦਮ ਚੁੱਕੇ ਜਾਣ।
ਜਥੇਦਾਰ ਅਨੁਸਾਰ ਗੁਰਦੁਆਰਾ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਆਗੂਆਂ ਵੱਲੋਂ ਕੀਤੀ ਕਾਨੂੰਨੀ ਕਾਰਵਾਈ ਤੋਂ ਬਾਅਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਗਈ ਹੈ। ਕਮੇਟੀ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਦੇ ਮੁੱਖ ਸਕੱਤਰ ਕੋਲ ਮਾਮਲਾ ਉਠਾਉਣ ਲਈ ਕਿਹਾ ਗਿਆ ਹੈ, ਤਾਂ ਜੋ ਸੂਬੇ ਭਰ ਵਿੱਚ ਗੁਰਦੁਆਰਾ ਸਾਹਿਬਾਨ ਦੇ ਨੇੜੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਰੋਕਿਆ ਜਾ ਸਕੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਬਿਨਾਂ ਕਿਸੇ ਧਰਮ, ਜਾਤ ਜਾਂ ਭਾਈਚਾਰੇ ਦੇ ਭੇਦਭਾਵ ਤੋਂ ਹਰ ਲੋੜਵੰਦ ਨੂੰ ਲੰਗਰ ਛਕਾਇਆ ਜਾਂਦਾ ਹੈ। ਮਨੁੱਖਤਾ ਦੀ ਸੇਵਾ ਦੀ ਇਹ ਮਹਾਨ ਪਰੰਪਰਾ ਹਮੇਸ਼ਾ ਜਾਰੀ ਰਹੇਗੀ, ਪਰ ਸੇਵਾ ਦੇ ਅਸਥਾਨਾਂ ’ਤੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ।
ਉਨ੍ਹਾਂ ਸੋਸ਼ਲ ਮੀਡੀਆ ’ਤੇ ਇਸ ਘਟਨਾ ਨਾਲ ਸਬੰਧਤ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਰਾਹੀਂ ਤਿਆਰ ਕੀਤੀਆਂ ਤਸਵੀਰਾਂ ਫੈਲਾਉਣ ਤੋਂ ਵੀ ਸੁਚੇਤ ਕੀਤਾ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਘਟਨਾ ਦੀ ਨਿੰਦਾ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
1 likes
comments
Join the conversation
Nitnama
1 year ago punjabi
ਅੰਗ: 682ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥... Read more
Manjinder Singh
6 months ago punjabi
Kaur_Jot
5 months ago punjabi
Nitnama
5 months ago punjabi
ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ਅਰਥ: ਇਸ ਸੰਸਾਰ ਵਿੱਚ ਰਹਿ ਕੇ ਸੇਵਾ ਅਤੇ ਚੰਗੇ ਕਰਮ ਕਰਨੇ ਚਾਹੀਦੇ ਹਨ, ਤਦ ਹੀ ਪ੍ਰਭੂ ਦੀ ਦਰਗਾਹ ਵਿੱਚ ਆਦਰ ਮਿਲਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ ੨੬
Nitnama
8 months ago english
ang: 709Salok ॥ Sant udharan daiaal aasaran Gopaal keeratanah ॥ Nirmalan sant sangein ot Nanak Parmesurah ॥1॥ Chandan chand na sarad rut mool na mitai ghaam ॥ Seetal theevai Nanakaa japandaro Har naam ॥2॥ Paurree ॥ Charan kamal kee ot udhare sagal jan ॥ Sun partaap Govind ni... Read more
Loading comments…