Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 09 ਅਕਤੂਬਰ 2026

ਅੰਗ: 611
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥
ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 24 November 2026

ang: 704Jaitsaree Mahalaa 5 Ghar 2 Chhant ॥ Ik Oankaar Satigur Prasaad ॥ Salok ॥ Oochaa agam apaar Prabh kathan na jaae akath ॥ Naanak Prabh sarnaagatee raakhan kau samrath ॥1॥ Chhant ॥ Jio jaanahu tio raakh Har Prabh teriaa ॥ Kete ganau asankh avgan meriaa ॥ Asankh avgan kh... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 10 ਮਈ 2026

ਅੰਗ: 668ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖ... Read more

Like Save

Janamdin Bhagat Dhanna ji

Heartiest congratulations to all the Sangat on the birth anniversary of Bhagat Dhanna Ji. Bhagat Dhanna Ji First of all, it is important to understand that Bhagat Dhanna Ji did not find God in a stone, but through true devotion and love. The stone was only a medium. Bhagat D... Read more

Janamdin Bhagat Dhanna ji
Like Save

ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥ ਗੁਰੂ ਅਰਜਨ ਦੇਵ ਜੀ 959 ਰਾਗ ਰਾ

ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥ ਗੁਰੂ ਅਰਜਨ ਦੇਵ ਜੀ 959 ਰਾਗ ਰਾਮਕਲੀ ਹੇ ਮਨੁੱਖ, ਹੇ ਭਾਈ! ਤੂੰ ਸਤਿਗੁਰੂ ਨੂੰ, ਅਕਾਲ ਪੁਰਖ ਵਾਹਿਗੁਰੂ ਨੂੰ ਸਿਮਰਿਆ ਕਰ, ਉਹ ਹੀ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save