Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 11 ਅਕਤੂਬਰ 2026

ਅੰਗ: 628
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 17 January 2026

ang: 701Jaitsaree Mahalaa 5 || Jaa Kau Bhae Govind Sahaaee || Sookh Sehaj Aanand Sagal Siu Vaa Kau Biaadhh N Kaaee ||1|| Rahaau || Deeseh Sabh Sang Raheh Alepaa Neh Viaapai Oun Maaee || Ekai Rang Tat Kae Bete Satgur Te Budhh Paaee ||1|| Daeaa Maeaa Kirpaa Thaakur Kee Se_ee S... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਜੁਲਾਈ 2025

ਅੰਗ: 647ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ... Read more

Like Save