Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 12 ਅਕਤੂਬਰ 2026

ਅੰਗ: 661
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
ਅਰਥ: (ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

Martyrdom of Akali Phoola Singh Ji

On 14 March 1823, the great Jathedar Akali Phoola Singh Ji attained martyrdom in the Battle of Nowshera. Akali Baba Phoola Singh Ji was a Nihang Singh who served as the Jathedar of the Shiromani Panth Akali Budha Dal and Sri Akal Takht. At the age of 62, he devoted each and... Read more

Martyrdom of Akali Phoola Singh Ji
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਜੁਲਾਈ 2026

ਅੰਗ: 719ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ... Read more

Like Save

ਕਾਹਲੋਂ ਗੁਰਬਾਨੀ ਟੀਵੀ ਲਾਈਵ ਦੇਖਣ ਲਈ ਸਾਡਾ ਚੈਨਲ ਸੁਬਸਕ੍ਰਾਇਬੇ ਜਰੂਰ ਕਰੋ ਜੀ 5-6

ਕਾਹਲੋਂ ਗੁਰਬਾਨੀ ਟੀਵੀ ਲਾਈਵ ਦੇਖਣ ਲਈ ਸਾਡਾ ਚੈਨਲ ਸੁਬਸਕ੍ਰਾਇਬੇ ਜਰੂਰ ਕਰੋ ਜੀ 5-6-7 /2/2026

ਕਾਹਲੋਂ ਗੁਰਬਾਨੀ ਟੀਵੀ ਲਾਈਵ ਦੇਖਣ ਲਈ ਸਾਡਾ ਚੈਨਲ ਸੁਬਸਕ੍ਰਾਇਬੇ ਜਰੂਰ ਕਰੋ ਜੀ 5-6
Like Save