Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਅਕਤੂਬਰ 2026

ਅੰਗ: 731
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
Like Save

Join the conversation

Loading comments…

Sign in to comment or join the discussion.

More from the community

You may also enjoy these stories

ਮੱਸਿਆ

ਮੱਸਿਆ ਉਹ ਦਿਨ ਹੁੰਦਾ ਹੈ ਜਦੋਂ ਚੰਦਰਮਾ ਪੂਰੀ ਤਰ੍ਹਾਂ ਦਿਖਾਈ ਨਹੀਂ ਦਿੰਦਾ ਅਤੇ ਚੰਦ ਦੀ ਅਮਾਵਸ ਦੀ ਅਵਸਥਾ ਹੁੰਦੀ ਹੈ। ਭਾਰਤੀ ਪਰੰਪਰਾਵਾਂ ਵਿੱਚ ਇਸ ਦਿਨ ਨੂੰ ਕਈ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ। ਪਰ ਸਿੱਖ ਧਰਮ ਵਿੱਚ ਮੱਸਿਆ ਨੂੰ ਕਿਸੇ ਅੰਧਵਿਸ਼ਵਾਸ ਜਾਂ ਕਰਮਕਾਂਡ ਨਾਲ ਨਹੀਂ ਜੋੜਿਆ ਗਿਆ। ਸਿੱਖੀ ਦੇ ਅਨੁਸਾਰ ਹਰ ਦਿਨ ਵਾਹਿਗੁਰੂ ਦੀ ਯਾਦ... Read more

ਮੱਸਿਆ
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 17 ਨਵੰਬਰ 2025

ਅੰਗ: 664ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭ... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 10 ਅਗਸਤ 2026

ਅੰਗ: 620ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰ... Read more

Like Save

evening hukamnama - 13 August 2026

ang: 611Sorath Mahalaa 5 || Khojat Khojat Khoj Beechaareo Raam Naam Tat Saaraa || Kilbikh Kaatte Nimakh Araadhheaa Gurmukh Paar Utaaraa ||1|| Har Ras Peevahu Purkh Gyaanee || Sun Sun Mahaa Tripat Man Paavai Saadhhoo Amrit Baanee || Rahaau || Mukat Bhugat Jugat Sach Paaeeai S... Read more

Like Save