Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਨਵੰਬਰ 2025

ਅੰਗ: 682
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
ਅਰਥ: ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤ ਕਰਨੀ ਚਾਹੀਦੀ ਹੈ) ॥ ਰਹਾਉ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥
Like Save

Join the conversation

Loading comments…

Sign in to comment or join the discussion.

More from the community

You may also enjoy these stories

नानक दुखीआ सभु संसारु ॥अर्थ: गुरु नानक देव जी कहते हैं कि पूरा संसार द

नानक दुखीआ सभु संसारु ॥अर्थ: गुरु नानक देव जी कहते हैं कि पूरा संसार दुखों में फँसा हुआ है क्योंकि मनुष्य परमात्मा के नाम को भूलकर माया में उलझ गया है।स्रोत: श्री गुरु ग्रंथ साहिब जी: अंग 954

Like Save

ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ਅਰਥ: ਸਾਰੇ ਧਰਮਾਂ

ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ਅਰਥ: ਸਾਰੇ ਧਰਮਾਂ ਵਿਚੋਂ ਸਭ ਤੋਂ ਉੱਤਮ ਧਰਮ ਪ੍ਰਮਾਤਮਾ ਦਾ ਨਾਮ ਜਪਣਾ ਅਤੇ ਪਵਿੱਤਰ ਆਚਰਣ (ਨੇਕ ਕਰਮ) ਕਮਾਉਣਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 266

Like Save

morning hukamnama - 22 November 2026

ang: 604Sorath Mahalaa 4 Ghar 1 ॥ Ik Oankaar Satigur Prasaad ॥ Aape aap vartadaa piaaraa aape aap apaahu ॥ Vanjaaraa jag aap hai piaaraa aape saachaa saahu ॥ Aape vanaj vaapaareeaa piaaraa aape sach vesaahu ॥1॥ Jap man Har Har Naam salaah ॥ Gur kirpaa te paaeeai piaaraa amri... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਅਗਸਤ 2026

ਅੰਗ: 613ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾ... Read more

Like Save