Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 15 ਅਕਤੂਬਰ 2026

ਅੰਗ: 658
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2
Like Save

Join the conversation

Loading comments…

Sign in to comment or join the discussion.

More from the community

You may also enjoy these stories

Pehla Prakash Gurpurab Sri Guru Granth Sahib ji

Heartiest greetings to the entire Sangat on the First Prakash Gurpurab of Dhan Dhan Sri Guru Granth Sahib Ji.** Sri Guru Granth Sahib Ji is the eternal Guru of the Sikhs. The sacred Gurbani contained within Guru Sahib guides humanity towards remembrance of the Divine, truthf... Read more

Pehla Prakash Gurpurab Sri Guru Granth Sahib ji
Like Save

भाई लालो जी का जन्म

24 सितंबर 1452 को भाई लालो जी का जन्म हुआ था। आइए, भाई साहिब जी के इतिहास पर संक्षेप में एक दृष्टि डालें। भाई लालो जी सच्ची और ईमानदार मेहनत करने वाले गुरु-सिख थे। उनका जन्म 24 सितंबर 1452 को सैदपुर, जिसे आज एमनाबाद कहा जाता है और जो वर्तमान पाकिस्तान में स्थित है, में हुआ थ... Read more

भाई लालो जी का जन्म
Like Save

"ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥" •

"ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥" • ਅਰਥ: ਹੇ ਪ੍ਰਭੂ! ਤੂੰ ਹੀ ਮੇਰਾ ਪਿਤਾ ਹੈਂ, ਤੂੰ ਹੀ ਮੇਰੀ ਮਾਤਾ ਹੈਂ। ਤੂੰ ਹੀ ਮੇਰਾ ਰਿਸ਼ਤੇਦਾਰ ਹੈਂ ਅਤੇ ਤੂੰ ਹੀ ਮੇਰਾ ਭਰਾ ਹੈਂ। (ਭਾਵ, ਹਰ ਰਿਸ਼ਤਾ ਤੇਰੇ ਨਾਲ ਹੀ ਹੈ ।

Like Save