Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 03 ਨਵੰਬਰ 2025

ਅੰਗ: 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ)। (ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ ॥੧॥ ਹੇ ਮੇਰੇ ਮਨ! (ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ॥੧॥ ਰਹਾਉ ॥ (ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ; ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ। (ਹੇ ਪ੍ਰਭੂ!) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ ॥੨॥ ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ, ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸਤ੍ਰੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ ॥੩॥ ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖ਼ੁਆਰ ਹੋ ਰਹੇ ਹਨ। ਕਬੀਰ ਜੀ ਸਿੱਖਿਆ ਦੀ ਗੱਲ ਆਖਦੇ ਹਨ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ ॥੪॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਜਨਵਰੀ 2026

ਅੰਗ: 608ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇ... Read more

Like Save

अमृत ​​वेले का हुक्मनामा - 22 अगस्त 2026

अंग: 594सलोकु मः १ ॥ घर ही मुंधि विदेसि पिरु नित झूरे सम्हाले ॥ मिलदिआ ढिल न होवई जे नीअति रासि करे ॥१॥ मः १ ॥ नानक गाली कूड़ीआ बाझु परीति करेइ ॥ तिचरु जाणै भला करि जिचरु लेवै देइ ॥२॥ पूउड़ी ॥ जिनि उपाए जीअ तिनि हरि राखिआ ॥ अम्रितु सचा नाउ भोजनु चाखिआ ॥ तिपति रहे आघाइ मिटी भ... Read more

Like Save