Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਅਕਤੂਬਰ 2026

ਅੰਗ: 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਜੁਲਾਈ 2025

ਅੰਗ: 721ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ... Read more

Like Save

Jo Maageh Thaakur Apne Te Soee Soee Devai ॥meaning: Whatever a person

Jo Maageh Thaakur Apne Te Soee Soee Devai ॥meaning: Whatever a person asks from their Lord and Master, the Lord graciously grants that blessing. In other words, God fulfills every righteous and selfless prayer of His devotees and never sends them away empty-handedsource: Sri... Read more

Like Save