Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 19 ਅਕਤੂਬਰ 2026

ਅੰਗ: 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥
ਅਰਥ: ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। (ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨। (ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 17 ਮਈ 2026

ਅੰਗ: 675ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾ... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 11 ਨਵੰਬਰ 2026

ਅੰਗ: 680ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰ... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਫਰਵਰੀ 2026

ਅੰਗ: 481ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬ... Read more

Like Save

अमृत ​​वेले का हुक्मनामा - 16 सितंबर 2025

अंग: 704जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूल... Read more

Like Save