Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਅਕਤੂਬਰ 2026

ਅੰਗ: 633
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ ਜੀ! (ਆਖੋ – ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਧਨੁ ਨਾਨਕ ਤੇਰੀ ਵਡੀ ਕਮਾਈ ❤️🙏❤️🙏❤️ ਗੁਰੂ ਨਾਨਕ ਦੇ ਖੇਤਾਂ ਚ ਬਰਕਤ ਨੀ ਜਾ ਸਕਦੀ

ਧਨੁ ਨਾਨਕ ਤੇਰੀ ਵਡੀ ਕਮਾਈ ❤️🙏❤️🙏❤️ ਗੁਰੂ ਨਾਨਕ ਦੇ ਖੇਤਾਂ ਚ ਬਰਕਤ ਨੀ ਜਾ ਸਕਦੀ 🙏🙏 ਵਾਹਿਗੁਰੂ ਸੱਚੇ ਪਾਤਿਸਾਹ ਜੀ ਮੇਹਰ ਕਰੋ ਆਪਣੇ ਬੱਚਿਆਂ ਤੇ ਸੇਵਾ ਸਿਮਰਨ ਤੰਦਰੁਸਤੀ ਊਚਾ ਸੂਚਾ ਜੀਵਨ ਚੜ੍ਹਦੀਕਲਾ ਬਖਸ਼ੋ

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਅਕਤੂਬਰ 2026

ਅੰਗ: 731ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ... Read more

Like Save

evening hukamnama - 08 December 2025

ang: 675Dhhanaasaree Mahalaa 5 || Meraa Laago Raam Siu Het || Satgur Meraa Sadaa Sahaaee Jin Dukh Kaa Kaatteaa Ket ||1|| Rahaau || Haathh De_e Raakheo Apunaa Kar Birthhaa Sagal Mittaaee || Nindak Ke Mukh Kaale Keene Jan Kaa Aap Sahaaee ||1|| Saachaa Saahib Hoaa Rakhvaalaa Ra... Read more

Like Save