Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 20 ਅਕਤੂਬਰ 2026

ਅੰਗ: 633
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ ਜੀ! (ਆਖੋ – ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

evening hukamnama - 28 September 2025

ang: 706Salok || Man Ishhaa Daan Karnang Sarbatar Aasaa Poorneh || Khanddanang Kal Kaleseh Prabh Simar Naanak Neh Doorneh ||1|| Habh Rang Maaneh Jis Sang Tai Siu Laaeeai Nehu || So Sahu Bind N Visrau Naanak Jin Sundar Racheaa Dehu ||2|| Paurree || Jeeu Praan Tan Dhhan Deeaa... Read more

Like Save

evening hukamnama - 30 April 2026

ang: 658Raag Sorath Banee Bhagat Ravidaas Jee Kee Ik Oankar Satgur Prasad ॥ Jau ham baandhe moh faas ham prem badhan tum baadhe ॥ Apne chhootan ko jatan karahu ham chhoote tum aaraadhe ॥1॥ Maadhve jaanat hahu jaisee taisee ॥ Ab kahaa karahuge aisee ॥1॥ Rahao ॥ Meen pakar faa... Read more

Like Save

ੴ ਨੀਲੀ☝ ਛੱਤ ਵਾਲਿਆ ਬਣਾ ਕੇ ਰੱਖੀ ਕਿਰਪਾ..... ਤੇਰੇ ਆਸਰੇ ਖੁਆਬ 😊 ਵੱਡੇ ਦੇਖੀ ਬ

ੴ ਨੀਲੀ☝ ਛੱਤ ਵਾਲਿਆ ਬਣਾ ਕੇ ਰੱਖੀ ਕਿਰਪਾ..... ਤੇਰੇ ਆਸਰੇ ਖੁਆਬ 😊 ਵੱਡੇ ਦੇਖੀ ਬੈਠੇ ਆ.ੴ

ੴ ਨੀਲੀ☝ ਛੱਤ ਵਾਲਿਆ ਬਣਾ ਕੇ ਰੱਖੀ ਕਿਰਪਾ..... ਤੇਰੇ ਆਸਰੇ ਖੁਆਬ 😊 ਵੱਡੇ ਦੇਖੀ ਬ
Like Save

ਸਾਹਿਬਜ਼ਾਦਿਆਂ ਦਾ ਸੂਬੇ ਦੀ ਕਚਹਿਰੀ ਵਿਚ ਪਹਿਲਾ ਦਿਨ

11 ਪੋਹ ਸਾਹਿਬਜ਼ਾਦਿਆਂ ਨੂੰ ਸੂਬੇ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ ਸੀ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾ... Read more

ਸਾਹਿਬਜ਼ਾਦਿਆਂ ਦਾ ਸੂਬੇ ਦੀ ਕਚਹਿਰੀ ਵਿਚ ਪਹਿਲਾ ਦਿਨ
Like Save