Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਅਕਤੂਬਰ 2026

ਅੰਗ: 718
ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥
ਅਰਥ: ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ)।1। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ)।1। ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।2।1। ਸ਼ਬਦ ਦਾ ਭਾਵ:- ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇ ਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀ ਜ਼ਿੰਦਗੀ ਦਾ ਸਹੀ ਰਾਹ ਹੈ।1।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਅਕਤੂਬਰ 2026

ਅੰਗ: 731ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਅਪ੍ਰੈਲ 2026

ਅੰਗ: 766ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ਅਰਥ: (ਪਰਮਾਤਮਾ ਦ... Read more

Like Save

ਚੋਪਹਿਰਾ ਸਾਹਿਬ ਦੀ ਇਤਿਹਾਸਕ ਮਹੱਤਾ

ਚੋਪਹਿਰਾ ਸਾਹਿਬ, ਜੋ ਕਿ ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ਵਿੱਚ ਸਥਿਤ ਹੈ, ਸਿੱਖ ਇਤਿਹਾਸ ਵਿਚ ਇਕ ਮਹੱਤਵਪੂਰਨ ਸਥਾਨ ਹੈ। ਇਸ ਸਥਾਨ ਦਾ ਸੰਬੰਧ ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨਾਲ ਹੈ। ਉਨ੍ਹਾਂ ਨੇ ਇਸ ਥਾਂ ਤੇ ਮਾਨਵਤਾ ਦੀ ਸੇਵਾ ਅਤੇ ਅਹਿਨਸਾ ਦੇ ਮੂਲ ਸਿਧਾਂਤਾਂ ਨੂੰ ਅੱਗੇ ਵਧਾਇਆ। ਚੋਪਹਿਰਾ ਸਾਹਿਬ ਦਾ ਸਥਾਨ ਗੁਰੂ ਜੀ ਦੇ ਜ... Read more

ਚੋਪਹਿਰਾ ਸਾਹਿਬ ਦੀ ਇਤਿਹਾਸਕ ਮਹੱਤਾ
Like Save

अमृत ​​वेले का हुक्मनामा - 14 मार्च 2026

अंग: 694धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसन... Read more

Like Save