Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 25 ਅਕਤੂਬਰ 2026

ਅੰਗ: 671
ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥ ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥ ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥
ਅਰਥ: ਹੇ ਭਾਈ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ, (ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ।1। ਰਹਾਉ। ਹੇ ਭਾਈ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ।1। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ। ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ।2। (ਹੇ ਭਾਈ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖ਼ਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ। (ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ।3। ਹੇ ਭਾਈ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ। ਹੇ ਨਾਨਕ! ਆਖ—(ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ।4। 4।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 06 नवंबर 2025

अंग: 740सूही महला ५ ॥ गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥ साधसंगि जनम मरण निवारी ॥ अंम्रित कथा सुणि करन अधारी ॥२॥ काम क्रोध लोभ मोह तजारी ॥ द्रिड़ु नाम दानु इसनानु सुचारी ॥३॥ कहु नानक इहु ततु बीचारी... Read more

Like Save

अमृत ​​वेले का हुक्मनामा - 13 जून 2026

अंग: 802रागु बिलावलु महला ५ घरु २ यानड़ीए कै घरि गावणा ੴ सतिगुर प्रसादि ॥ मै मनि तेरी टेक मेरे पिआरे मै मनि तेरी टेक ॥ अवर सिआणपा बिरथीआ पिआरे राखन कउ तुम एक ॥१॥ रहाउ ॥ सतिगुरु पूरा जे मिलै पिआरे सो जनु होत निहाला ॥ गुर की सेवा सो करे पिआरे जिस नो होइ दइआला ॥ सफल मूरति गुरदे... Read more

Like Save

जैतों दा मोरचा (फरीदकोट)

सिख इतिहास में जैतो मोर्चे का अत्यंत महत्वपूर्ण स्थान है। यदि यह कहा जाए कि जैतो मोर्चे ने देश की आज़ादी की नींव रखी, तो इसमें कोई अतिशयोक्ति नहीं होगी। फरीदकोट ज़िले के जैतो में स्थित गुरुद्वारा शहीद गंज टिब्बी साहिब में वार्षिक जोड़ मेला चल रहा है। इस जोड़ मेले और जैतो मोर... Read more

जैतों दा मोरचा (फरीदकोट)
Like Save

ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰ

ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥੧॥ਅਰਥ: ਜਿਸ ਨੂੰ ਪੂਰਾ ਸਤਿਗੁਰੂ ਮਿਲ ਪਏ, ਉਹ ਨਿਹਾਲ ਹੋ ਜਾਂਦਾ ਹੈ। ਗੁਰੂ ਦੀ ਸੇਵਾ ਉਹੀ ਕਰਦਾ ਹੈ, ਜਿਸ ਉੱਤੇ ਪ੍ਰਭੂ ਦੀ ਦਇਆ ਹੋਵੇ।ਸਰੋਤ: ਰਾਗ ਬਿਲਾਵਲ, ਮਹਲਾ ੫, ਅੰਗ 819 (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)।

Like Save