Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 05 ਨਵੰਬਰ 2025

ਅੰਗ: 622
ਸੋਰਠਿ ਮਹਲਾ ੫ ॥ ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥੨॥ ਪ੍ਰਭ ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ ॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥ ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥
ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਸਦਾ ਇਕ-ਰਸ (ਆਤਮਕ ਆਨੰਦ ਦੀ, ਮਾਨੋ,) ਬੀਣਾ ਵੱਜਦੀ ਰਹਿੰਦੀ ਹੈ।ਰਹਾਉ। (ਹੇ ਭਾਈ! ਜਦੋਂ ਤੋਂ) ਪੂਰੇ ਗੁਰੂ ਨੇ (ਮੇਰੇ ਉੱਤੇ) ਮੇਹਰ ਕੀਤੀ ਹੈ ਤਦੋਂ ਦੀ ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ, (ਮੈਨੂੰ) ਮਨ ਵਿਚ ਪਿਆਰਾ ਲੱਗਣ ਵਾਲਾ ਪਰਮਾਤਮਾ ਮਿਲ ਪਿਆ ਹੈ, ਮੇਰੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਬਣੇ ਰਹਿੰਦੇ ਹਨ।੧। ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ-ਚਰਨਾਂ ਦਾ ਬਲਵਾਨ ਆਸਰਾ ਲੈ ਲਿਆ, ਦੁਨੀਆ ਦੇ ਲੋਕਾਂ ਵਾਲੀ ਉਸ ਦੀ ਸਾਰੀ ਮੁਥਾਜੀ ਮੁੱਕ ਗਈ। ਉਸ ਨੂੰ ਜਗਤ ਦਾ ਸਹਾਰਾ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਉਹ ਸਦਾ ਬੜੇ ਪ੍ਰੇਮ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੨। ਹੇ ਭਾਈ! ਮੇਰੀ ਭੀ ਪ੍ਰਭੂ ਨੇ ਜਮ ਦੀ ਫਾਹੀ ਕੱਟ ਦਿੱਤੀ ਹੈ, ਮੇਰੇ ਮਨ ਦੀ (ਇਹ ਚਿਰਾਂ ਦੀ) ਆਸ ਪੂਰੀ ਹੋ ਗਈ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਉਸ ਪਰਮਾਤਮਾ ਤੋਂ ਬਿਨਾ ਕੋਈ ਹੋਰ ਦਿਖਾਈ ਨਹੀਂ ਦੇਂਦਾ।੩। ਹੇ ਨਾਨਕ! ਪ੍ਰਭੂ ਨੇ ਕਿਰਪਾ ਕਰ ਕੇ ਜਿਨ੍ਹਾਂ ਦੀ ਰੱਖਿਆ ਕੀਤੀ, ਉਹਨਾਂ ਦੇ ਅਨੇਕਾਂ ਜਨਮਾਂ ਦੇ ਸਾਰੇ ਦੁੱਖ ਦੂਰ ਹੋ ਗਏ। ਜਿਨ੍ਹਾਂ ਨੇ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ, ਉਹਨਾਂ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਕਦੇ ਦੂਰ ਨਹੀਂ ਹੁੰਦਾ।੪।੫।੫੫।
Like Save

Join the conversation

Loading comments…

Sign in to comment or join the discussion.

More from the community

You may also enjoy these stories

Bhagat Puran Singh Ji

On 5 August, Bhagat Puran Singh Ji of Pingalwara left his mortal body and went to rest at the feet of Guru Nanak Sahib Ji. Let us take a brief look at his remarkable life. On 4 June 1904, a saintly soul was born in the village of Rajewal in Punjab. His parents named him Ram... Read more

Bhagat Puran Singh Ji
Like Save

ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥ Gurbani T

ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥ Gurbani Tabsਅਰਥ: ਜਿਹੜਾ ਮਨੁੱਖ ਸੰਤ ਜਨਾਂ ਦੀ ਸੰਗਤ ਵਿੱਚ ਮਿਲ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਦੇ ਅਨੇਕਾਂ ਜਨਮਾਂ ਦੇ ਦੁੱਖ ਦੂਰ ਹੋ ਜਾਂਦੇ ਹਨ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 720

Like Save

अमृत ​​वेले का हुक्मनामा - 02 सितंबर 2025

अंग: 650सलोकु मः ३ ॥ पड़णा गुड़णा संसार की कार है अंदरि त्रिसना विकारु ॥ हउमै विचि सभि पड़ि थके दूजै भाइ खुआरु ॥ सो पड़िआ सो पंडितु बीना गुर सबदि करे वीचारु ॥ अंदरु खोजै ततु लहै पाए मोख दुआरु ॥ गुण निधानु हरि पाइआ सहजि करे वीचारु ॥ धंनु वापारी नानका जिसु गुरमुखि नामु अधारु ॥१॥ म... Read more

Like Save

अमृत ​​वेले का हुक्मनामा - 16 सितंबर 2025

अंग: 704जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूल... Read more

Like Save