Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਅਕਤੂਬਰ 2026
ਅੰਗ: 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
10 likes
comments
Join the conversation
Nitnama
punjabi
ਭਗਤਾ ਕੀ ਚਾਲ ਨਿਰਾਲੀ ॥ਅਰਥ: ਭਗਤਾਂ ਦੀ ਜੀਵਨ-ਚਾਲ ਸਭ ਤੋਂ ਵੱਖਰੀ ਹੁੰਦੀ ਹੈ, ਕਿਉਂਕਿ ਉਹ ਪਰਮਾਤਮਾ ਦੀ ਰਜ਼ਾ ਵਿੱਚ ਰਹਿੰਦੇ ਹਨ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੧੩੭੪
Nitnama
english
ang: 506goojaree mahalaa 4 ghar 2 |ik oankaar satigur prasaad |har bin jeearaa reh na sakai jiau baalak kheer adhaaree |agam agochar prabh guramukh paaeeai apune satigur kai balihaaree |1|man re har keerat tar taaree |guramukh naam amrit jal paaeeai jin kau kripaa tumaaree |... Read more
Nitnama
punjabi
ਅੰਗ: 549ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁਿੜ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ... Read more
Nitnama
punjabi
ਅੰਗ: 694ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ... Read more
Nitnama
punjabi
ਅੰਗ: 588ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ... Read more
Loading comments…