Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਅਕਤੂਬਰ 2026

ਅੰਗ: 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਖਾਲਸਾ ਸਥਾਪਨਾ ਦਿਵਸ

ਸੰਨ 1664 ਵਿੱਚ Guru Tegh Bahadur ਜੀ ਨੇ Anandpur Sahib ਵਿੱਚ ਗੁਰਦੁਆਰੇ ਅਤੇ ਨਵੇਂ ਨਗਰ ਦੀ ਉਸਾਰੀ ਕਰਵਾਈ। ਇਹ ਥਾਂ ਆਗੇ ਚੱਲ ਕੇ ਸਿੱਖ ਇਤਿਹਾਸ ਦਾ ਕੇਂਦਰ ਬਣੀ। Guru Gobind Singh ਜੀ ਨੇ ਇੱਥੇ 25 ਸਾਲ ਤੋਂ ਵੱਧ ਸਮਾਂ ਬਿਤਾਇਆ ਅਤੇ ਸਿੱਖ ਕੌਮ ਨੂੰ ਨਵੀਂ ਦਿਸ਼ਾ ਦਿੱਤੀ। 1699 ਵਿੱਚ ਵਿਸਾਖੀ ਦੇ ਪਵਿੱਤਰ ਦਿਨ ਗੁਰੂ ਗੋਬਿੰਦ ਸਿ... Read more

ਖਾਲਸਾ ਸਥਾਪਨਾ ਦਿਵਸ
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਜੂਨ 2026

ਅੰਗ: 479ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰ... Read more

Like Save

ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਨਵੇਂ ਸਾਲ ਦੀਆਂ ਲੱਖ ਲੱਖ ਮੁਬਾਰਕਾਂ ਪਰਮਾ

ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਨਵੇਂ ਸਾਲ ਦੀਆਂ ਲੱਖ ਲੱਖ ਮੁਬਾਰਕਾਂ ਪਰਮਾਤਮਾ ਕਰੇ ਇਹ ਨਵਾਂ ਸਾਲ ਸਭ ਲਈ ਖੁਸ਼ੀਆਂ ਭਰਿਆ ਹੋਵੇ । ਵਾਹਿਗੁਰੂ ਜੀ 🙏

Like Save

गुरुगद्दी गुरुपुरब श्री गुरु अर्जन देव जी

धन धन श्री गुरु अर्जन देव जी के गुरगद्दी गुरुपर्व की समस्त संगत को लाख-लाख बधाइयाँ।** सिख इतिहास में पाँचवें पातशाह श्री गुरु अर्जन देव जी का जीवन विनम्रता, सेवा, भक्ति, शांति, त्याग और अद्वितीय शहादत का प्रतीक है। श्री गुरु अर्जन देव जी ने गुरु नानक साहिब जी के मानवता, समान... Read more

गुरुगद्दी गुरुपुरब श्री गुरु अर्जन देव जी
Like Save