Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 31 ਅਕਤੂਬਰ 2026

ਅੰਗ: 676
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।
Like Save

Join the conversation

Loading comments…

Sign in to comment or join the discussion.

More from the community

You may also enjoy these stories

ਗਤਕਾ

ਸ਼ਸਤਰ ਵਿੱਦਿਆ ਦੇ ਨਾਲ ਨਾਲ ਸਰੀਰਕ ਅਤੇ ਮਾਨਸਿਕ ਕਸਰਤ ਵੀ ਹੈ ਗਤਕਾ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਬਾਅਦ ਸਿੱਖ ਬੜੇ ਰੋਹ ਵਿੱਚ ਸਨ ਅਤੇ ਓਹਨਾ ਨੂੰ ਅਹਿਸਾਸ ਹੋ ਚੁੱਕਾ ਸੀ ਕਿ ਹੁਣ ਭਾਰਤ ਵਿੱਚ ਧਰਮੀ ਲੋਕਾਂ ਨੂੰ ਸਵੈਮਾਣ ਨਾਲ ਜੀਣ ਲਈ ਕਿਸੇ ਚਮਤਕਾਰ ਦੀ ਜਰੂਰਤ ਹੈ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁ... Read more

ਗਤਕਾ
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਅਕਤੂਬਰ 2026

ਅੰਗ: 800ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 10 ਸਤੰਬਰ 2026

ਅੰਗ: 626ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬... Read more

Like Save

evening hukamnama - 20 November 2025

ang: 673Dhhanaasaree Mahalaa 5 || Paanee Pakhaa Peesau Sant Aagai Gun Govind Jas Gaaee || Saas Saas Man Naam Samhaarai Ihu Bisraam Nidhh Paaee ||1|| Tumh Karhu Daeaa Mere Saaee || Aisee Mat Deejai Mere Thaakur Sadaa Sadaa Tudhh Dhhiaaee ||1|| Rahaau || Tumharee Kirpaa Te Moh... Read more

Like Save