Back to community
ਸੰਧਿਆ ਵੇਲੇ ਦਾ ਹੁਕਮਨਾਮਾ – 31 ਅਕਤੂਬਰ 2026
ਅੰਗ: 656ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥ ਅਰਥ: ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। (ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨। (ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।
5 likes
comments
Join the conversation
Nitnama
4 months ago punjabi
ਅੰਗ: 704ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲ... Read more
Nitnama
4 months ago punjabi
ਅੰਗ: 682ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ... Read more
Nitnama
4 weeks ago english
Ghaal Khaae Kichh Hathahu Dei ॥ Nanak Raahu Pachhaaneh Sei ॥1॥meaning: One who earns a living through honest work and shares a portion of those earnings with others has truly understood the righteous path. These verses teach the values of honest labor, generosity, and sharin... Read more
Nitnama
5 months ago punjabi
ਅੰਗ: 601ਸੋਰਠਿ ਮਹਲਾ ੩ ॥* *ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ... Read more
Harshdeepsingh
9 months ago punjabi
Dhan Dhan Baba Deepsingh ji
Loading comments…