Skip to content
Nitnama app icon Nitnama.
Back to community

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਹਰਿਰਾਇ ਜੀ

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਹਰਿਰਾਇ ਜੀ
ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਸਿੱਖਾਂ ਦੇ ਸੱਤਵੇਂ ਗੁਰੂ ਹੋਏ ਹਨ। ਮੀਰੀ ਪੀਰੀ ਦੇ ਮਾਲਿਕ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਤੇ ਮਾਤਾ ਨਿਹਾਲ ਕੌਰ ਜੀ ਦੇ ਸਪੁੱਤਰ ਸਨ। ਆਪ ਜੀ ਦਾ ਜਨਮ ਸੰਨ 1630 ਈ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਇ ਸਾਹਿਬ ਜੀ ਬਚਪਨ ਤੋਂ ਹੀ ਸੰਤ ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿਚ ਲੱਗੇ ਰਹਿਣ ਵਾਲੇ ਸਤਿ ਸੰਤੋਖ ਦੀ ਮੂਰਤ ਸਨ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਾਲ ਬਹੁਤ ਪ੍ਰੇਮ ਕਰਦੇ ਅਤੇ ਸਦਾ ਉਨ੍ਹਾਂ ਦੀ ਹਜ਼ੂਰੀ ਵਿਚ ਹੀ ਰਹਿੰਦੇ। ਗੁਰੂ ਸਾਹਿਬ ਜੀ ਬਹੁਤ ਹੀ ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ। 1644 ਈ: ਵਿਚ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋਂ ਪਿਛੋਂ ਗੁਰ ਗੱਦੀ ਦੀ ਪੂਰੀ ਜ਼ਿੰਮੇਵਾਰੀ ਆਪ ਜੀ ਨੇ ਸੰਭਾਲੀ। ਗੁਰੂ ਸਾਹਿਬ ਜੀ ਦੇ ਨਾਲ ਉੱਚ ਕੋਟੀ ਦੇ 2200 ਸਿੰਘ ਸੂਰਮੇ ਜਵਾਨਾਂ ਦੀ ਇਕ ਫੋਜੀ ਟੁਕੜੀ ਰਹਿੰਦੀ ਸੀ। ਆਪ ਜੀ ਦਾ ਬਹੁਤ ਸਮਾਂ ਪਰਮੇਸ਼ਰ ਦੀ ਭਗਤੀ ਦੇ ਵਿਚ ਹੀ ਬਤੀਤ ਹੁੰਦਾ। ਗੁਰੂ ਜੀ ਦਿਆਲੂ ਵੀ ਬਹੁਤ ਸਨ। ਕਿਸੇ ਵੀ ਸ਼ਰਣ ਆਏ ਸ਼ਰਨਾਰਥੀ ਨੂੰ ਕਦੇ ਜਵਾਬ ਨਹੀਂ ਸਨ ਦਿੰਦੇਂ। ਗੁਰੂ ਜੀ ਦੇ ਖਜਾਨੇ ਵਿਚ ਬਹੁਤ ਦੁਰਲੱਭ ਅਤੇ ਕੀਮਤੀ ਚੀਜ਼ਾਂ ਜਮਾਂ ਹੋ ਗਈਆਂ ਸਨ। ਸੰਗਤਾਂ ਦੇ ਵਲੋਂ ਭੇਟ ਕੀਤੇ ਕੀਮਤੀ ਪਦਾਰਥ ਵਿਸ਼ੇਸ਼ ਤੌਰ ‘ਤੇ ਸੰਭਾਲੇ ਜਾਂਦੇ ਸਨ, ਕਿਉਂਕਿ ਇਨ੍ਹਾਂ ਦੇ ਨਾਲ ਵੀ ਕਿਸੇ ਦੀ ਸਹਾਇਤਾ ਕੀਤੀ ਜਾ ਸਕਦੀ ਸੀ। 1707 ਬਿ: ਵਿਚ ਦਾਰਾ ਸ਼ਿਕੋਹ ਵੀ ਲਾਹੌਰ ਨੂੰ ਜਾਂਦਾ ਹੋਇਆ ਗੁਰੂ ਜੀ ਦਾ ਧੰਨਵਾਦ ਕਰਨ ਦੇ ਲਈ ਕੀਰਤਪੁਰ ਸਾਹਿਬ ਵਿਖੇ ਆਇਆ ਸੀ । ਕਿਉਂਕਿ ਕੁਝ ਸਮਾਂ ਪਹਿਲਾਂ ਦਾਰਾ ਸ਼ਿਕੋਹ ਗੁਰੂ ਸਾਹਿਬ ਜੀ ਵੱਲੋਂ ਦਵਾਖਾਨੇ ਦੇ ਵਿਚੋਂ ਦਿੱਤੀ ਗਈ ਜੜੀ-ਬੂਟੀ ਦੇ ਸਦਕਾ ਹੀ ਠੀਕ ਹੋਇਆ ਸੀ। ਗੁਰੂ ਅੰਗਦ ਸਾਹਿਬ ਜੀ ਦੇ ਸਮੇਂ ਤੋਂ ਹੀ ਚਾਲੂ ਪਰੰਪਰਾਵਾਂ ਦੇ ਅਨੁਸਾਰ ਗੁਰੂ ਘਰ ਦੇ ਵਿਚ ਆਤਮਿਕ ਉਪਦੇਸ਼ਾਂ ਦੇ ਨਾਲ ਨਾਲ ਸ਼ਰਧਾਲੂਆਂ ਦੇ ਸਰੀਰਕ ਰੋਗ ਦਾ ਇਲਾਜ ਵੀ ਕੀਤਾ ਜਾਂਦਾ ਸੀ। ਗੁਰੂ ਹਰਿ ਰਾਇ ਸਾਹਿਬ ਜੀ ਦੇ ਜੀਵਨ ਦੇ ਹਰ ਪੱਖ ਵਿਚ ਉਨ੍ਹਾਂ ਦਾ ਨਰਮ ਅਤੇ ਕੋਮਲ ਸੁਭਾਅ, ਪਰੰਤੂ ਗੁਰਮਤਿ ਸਿਧਾਂਤਾਂ ਦੀ ਪਾਲਣਾ ਦੇ ਵਿਚ ਪੱਕੇ ਤੌਰ ‘ਤੇ ਅਟੱਲ ਦ੍ਰਿੜ ਇਰਾਦਾ ਸੀ । ਸਿਧਾਂਤ ਅਤੇ ਮਰਿਯਾਦਾ ਦੇ ਮਸਲੇ ਵਿਚ ਗੁਰੂ ਜੀ ਕਦੇ ਵੀ ਕਿਸੇ ਕਿਸਮ ਦੀ ਢਿਲ ਨੂੰ ਪਸੰਦ ਨਹੀਂ ਕਰਦੇ ਸਨ। ਇਥੋ ਤੱਕ ਕਿ ਆਪਣੇ ਪੁੱਤਰ ਵਲੋਂ ਬਾਣੀ ਦੀ ਕੀਤੀ ਗਈ ਬੇਅਦਬੀ ਬਾਰੇ ਪਤਾ ਲੱਗਾ ਤਾਂ ਬਹੁਤ ਨਰਾਜ਼ ਹੋਏ ਅਤੇ ਕਿਹਾ ਕਿ ਰਾਮ ਰਾਇ ਨੇ ਗੁਰੂ ਨਾਨਕ ਸਾਹਿਬ ਜੀ ਦਾ ਬਚਨ ਬਦਲਿਆ ਹੈ। ਇਸ ਲਈ ਸਾਨੂੰ ਆਪਣੀ ਸ਼ਕਲ ਨਾ ਦਿਖਾਵੇ। ਉਹਨਾਂ ਸਿੱਖ ਸੰਗਤ ਨੂੰ ਬਾਬਾ ਰਾਮ ਰਾਇ ਨਾਲ ਮੇਲ ਨਾ ਰੱਖਣ ਲਈ ਹੁਕਮਨਾਮੇ ਭੇਜ ਦਿੱਤੇ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੀਵਨ, ਗੁਰਮਤਿ ਸਿਧਾਂਤਾਂ ਦੇ ਉੱਪਰ ਪਹਿਰੇਦਾਰ ਹੋਣ ਬਾਰੇ ਸਾਡੇ ਸਾਰਿਆਂ ਦੇ ਲਈ ਇਕ ਚਾਨਣ ਮੁਨਾਰੇ ਦਾ ਕਾਰਜ ਕਰਦਾ ਹੈ। ਅੱਜ ਜਦੋਂ ਮਨੁੱਖੀ ਰਿਸ਼ਤੇ ਤਾਰ-ਤਾਰ ਹੋ ਰਹੇ ਹਨ , ਨਿਜੀ ਸੁਆਰਥ ਅਤੇ ਔਲਾਦ ਦੇ ਮੋਹ ਕਰਕੇ ਆਪਣੇ ਮਹਾਨ ਸਿਧਾਂਤ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਕੌਮੀ ਨੁਕਸਾਨ ਕੀਤਾ ਜਾ ਰਿਹਾ ਹੈ, ਦੇਸ਼ ਦਾ ਸਭ ਕੁਝ ਦਾਅ ਦੇ ਉਪਰ ਲਗਾਇਆ ਜਾ ਰਿਹਾ ਹੈ, ਧਾਰਮਿਕ ਸਿਧਾਂਤ ਅਤੇ ਮਰਿਆਦਾ ਲੀਰੋ-ਲੀਰ ਕੀਤੀ ਜਾ ਰਹੀ ਹੈ, ਸਮਾਜਿਕ ਸਿਸਟਮ ਤਹਿਸ-ਨਹਿਸ ਹੋ ਰਿਹਾ ਹੈ, ਅਸੀ ਆਪਣੇ ਮਹਾਨ ਅਤੇ ਉੱਤਮ ਸਭਿਆਚਾਰ ਨੂੰ ਤਿਲਾਂਜਲੀ ਦੇ ਕੇ ਦੂਜਿਆਂ ਦੇ ਸਭਿਆਚਾਰ ਨੂੰ ਅਪਣਾ ਰਹੇ ਹਾਂ ਜੋ ਸਾਡੀ ਜ਼ਿੰਦਗੀ ਦੇ ਲਈ ਬਹੁਤ ਹੀ ਘਾਤਕ ਹੈ। ਸਾਨੂੰ ਆਪਣੇ ਸਰੋਤ, ਆਪਣੀਆਂ ਜੜ੍ਹਾਂ, ਆਪਣੀ ਵਿਰਾਸਤ, ਆਪਣੇ ਸਭਿਆਚਾਰ ਦੇ ਨਾਲ ਜੁੜਣਾ ਹੋਵੇਗਾ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਵੱਲੋਂ ਜਿਥੇ ਬਾਣੀ ਦੇ ਅਦਬ ਅਤੇ ਸਤਿਕਾਰ ਨੂੰ ਮੁੱਖ ਰੱਖਿਆ ਗਿਆ ਉਥੇ ਵਾਤਾਵਰਣ ਅਤੇ ਬਨਸਪਤੀ ਦੀ ਸਾਂਭ-ਸੰਭਾਲ ਪ੍ਰਤੀ ਚੇਤਨਾ ਉਜਾਗਰ ਕੀਤੀ ਅਤੇ ਨਾਲ-ਨਾਲ ਇਕ ਨਹੀਂ, ਅਨੇਕਾਂ ਹੀ ਸੋਹਣੇ ਸੋਹਣੇ ਬਾਗ ਸਥਾਪਿਤ ਕੀਤੇ ਗਏ। ਕੀਰਤਪੁਰ ਦੀ ਪਾਵਨ ਧਰਤੀ ਦੇ ੳੁੱਪਰ ਦਵਾਖਾਨੇ ਦੀ ਸਥਾਪਨਾ ਕਰਕੇ ਸੰਗਤਾਂ ਦੀ ਔਖੇ ਵੇਲੇ ਮਦਦ ਕੀਤੀ ਜਾਣ ਲੱਗੀ। ਅੰਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਆਪਣੇ ਛੋਟੇ ਸਾਹਿਬਜ਼ਾਦੇ (ਗੁਰੂ) ਹਰਿਕ੍ਰਿਸ਼ਨ ਜੀ ਨੂੰ ਗੁਰਤਾਗੱਦੀ ਸੋਂਪ ਕੇ ਸੰਨ 1661 ਈ: ਨੂੰ ਕੀਰਤਪੁਰ ਸਾਹਿਬ ਦੀ ਧਰਤੀ ‘ਤੇ ਜੋਤੀ ਜੋਤਿ ਸਮਾ ਗਏ। ਆਉ, ਅਸੀਂ ਵੀ ਗੁਰੂ ਹਰਿ ਰਾਇ ਸਾਹਿਬ ਜੀ ਵੱਲੋਂ ਦਰਸਾਏ ਅਦੁੱਤੀ ਮਾਰਗ ਦੇ ਪਾਂਧੀ ਹੋਈਏ। ਧਰਮ ਦੇ ਨਾਲੋਂ ਧੜੇ ਨੂੰ ਬਿਹਤਰ ਨਾ ਸਮਝੀਏ। ਗੁਰਬਾਣੀ ਦੇ ਅਦਬ ਅਤੇ ਸਤਿਕਾਰ ਨੂੰ ਕਾਇਮ ਰੱਖਦੇ ਹੋਏ ਆਪਣੇ ਜੀਵਨ ਦੇ ਵਿਚ ਗੁਰਬਾਣੀ ਸਿਧਾਂਤਾਂ ਨੂੰ ਢਾਲੀਏ।
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 12 ਮਈ 2026

ਅੰਗ: 680ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰ... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 03 ਅਪ੍ਰੈਲ 2026

ਅੰਗ: 643ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨ... Read more

Like Save

अमृत ​​वेले का हुक्मनामा - 22 अगस्त 2025

अंग: 680धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥अर... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਮਈ 2026

ਅੰਗ: 730ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋ... Read more

Like Save

morning hukamnama - 03 September 2026

ang: 694Dhanaasaree Bhagat Ravidaas Jee Kee ॥ Ik Oankaar Satigur Prasaad ॥ Ham sar deen dayaal na tum sar ab pateeaar kiaa keejai ॥ Bachnee tor mor man maanai jan kau pooran deejai ॥1॥ Hau bal bal jaau Ramaeeaa kaarane ॥ Kaaran kavan abol ॥ Rahaao ॥ Bahut janam bichhure the... Read more

Like Save