Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਨਵੰਬਰ 2026

ਅੰਗ: 877
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
Like Save

Join the conversation

Loading comments…

Sign in to comment or join the discussion.

More from the community

You may also enjoy these stories

हउमै विचि जगतु मुआ मरदो मरदा जाइ ॥अर्थ: अहंकार में फँसा हुआ संसार आध्य

हउमै विचि जगतु मुआ मरदो मरदा जाइ ॥अर्थ: अहंकार में फँसा हुआ संसार आध्यात्मिक रूप से मरा हुआ है और इसी अहंकार के कारण मनुष्य बार-बार दुखों में पड़ता है।स्रोत: श्री गुरु ग्रंथ साहिब जी: अंग 555

Like Save

evening hukamnama - 26 September 2026

ang: 676Dhhanaasaree Mahalaa 5 || Mohe Maskeen Prabh Naam Adhhaar || Khaattan Kau Har Har Rojgaar || Sanchan Kau Har Eko Naam || Halat Palat Taa Kai Aavai Kaam ||1|| Naam Rate Prabh Rang Apaar || Saadhh Gaaveh Gun Ek Nirankaar || Rahaau || Saadhh Kee Sobhaa At Maskeenee || S... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਨਵੰਬਰ 2025

ਅੰਗ: 604ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ... Read more

Like Save

morning hukamnama - 29 June 2026

ang: 696“Jaitsree Mahalaa 4 Ghar 1 Chaupade ॥ Ik Oankaar Satigur Prasaad ॥ Merai heearai ratan Naam Har basiaa Gur haath dhario merai maathaa ॥ Janam janam ke kilbikh dukh utare Gur Naam deeo rin laathaa ॥1॥ Mere man bhaj Raam Naam sabh arathaa ॥ Gur poorai Har Naam drirraia... Read more

Like Save

ਹਰਿ ਹਰਿ ਅਉਖਧੁ ਸਾਧ ਕਮਾਤਿ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥ਅਰਥ: ਵਾਹਿਗੁਰੂ ਦ

ਹਰਿ ਹਰਿ ਅਉਖਧੁ ਸਾਧ ਕਮਾਤਿ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥ਅਰਥ: ਵਾਹਿਗੁਰੂ ਦਾ ਨਾਮ ਸਭ ਤੋਂ ਵੱਡੀ ਦਵਾਈ ਹੈ। ਪੂਰਾ ਗੁਰੂ ਇਹ ਨਾਮ ਮਨ ਵਿੱਚ ਪੱਕਾ ਵਸਾ ਦਿੰਦਾ ਹੈ, ਜਿਸ ਨਾਲ ਆਤਮਕ ਰੋਗ ਦੂਰ ਹੋ ਜਾਂਦੇ ਹਨ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 264

Like Save