Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 04 ਨਵੰਬਰ 2026

ਅੰਗ: 683
ਧਨਾਸਰੀ ਮਹਲਾ ੫ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। ਸਿਮਰਨ ਇਸ ਲੋਕ ਵਿਚ ਪਰਲੋਕ ਵਿਚ ਸਦਾ ਹੀ ਸੁਖ ਦੇਣ ਵਾਲਾ ਹੈ (ਸਿਮਰਨ ਦੀ ਬਰਕਤਿ ਨਾਲ) ਚਿਰਾਂ ਦੇ ਕੀਤੇ ਹੋਏ ਪਾਪ ਮਿਟ ਜਾਂਦੇ ਹਨ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ (ਸਿਮਰਨ ਕਰਨ ਨਾਲ) ਆਤਮਕ ਮੌਤੇ ਮਰਿਆ ਹੋਇਆ ਮਨੁੱਖ ਮੁੜ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।1। ਰਹਾਉ। ਹੇ ਭਾਈ! ਰਾਜ ਅਤੇ ਜਵਾਨੀ (ਦੇ ਹੁਲਾਰੇ) ਪਰਮਾਤਮਾ ਦਾ ਨਾਮ ਭੁਲਾ ਦੇਂਦੇ ਹਨ! ਮਾਇਆ ਦਾ ਮੋਹ ਵੱਡਾ ਦੁੱਖ (ਦਾ ਮੂਲ) ਹੈ—ਇਹ ਗੱਲ ਮਹਾ ਪੁਰਖ ਦੱਸਦੇ ਹਨ। ਪਰਮਾਤਮਾ ਦੇ ਨਾਮ ਦੇ ਸਿਮਰਨ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਆਸ ਅਤੇ ਤਾਂਘ—ਇਹ ਕੀਮਤੀ ਚੀਜ਼ ਕੋਈ ਵਿਰਲਾ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ।1। ਹੇ ਸ਼ਰਨ ਆਏ ਦੀ ਸਹਾਇਤਾ ਕਰਨ ਜੋਗੇ! ਹੇ ਅਕੱਥ! ਹੇ ਅਗੋਚਰ! ਹੇ ਅੰਤਰਜਾਮੀ! ਹੇ ਨਾਨਕ ਦੇ ਮਾਲਕ! ਤੇਰਾ ਨਾਮ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾ ਲੈਣ ਵਾਲਾ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭ ਥਾਈਂ ਵਿਆਪਕ ਹੈ।2। 2।58।
Like Save

Join the conversation

Loading comments…

Sign in to comment or join the discussion.

More from the community

You may also enjoy these stories

बंदी छोड़ दिवस (दीवाली)

दीवाली का दिन सिख धर्म में “बंदी छोड़ दिवस” के रूप में मनाया जाता है। इस त्यौहार के पीछे का इतिहास बहुत ही रोचक है। कहा जाता है कि सिख धर्म के बढ़ते प्रभाव को देखकर बादशाह जहांगीर ने सिखों के छठे गुरु श्री गुरु हरगोबिंद साहिब जी को कैद कर लिया। उन्होंने गुरु जी को ग्वालियर क... Read more

बंदी छोड़ दिवस (दीवाली)
Like Save

ਬਾਬਾ ਗੁਰਦਿੱਤ ਸਿੰਘ ਜੀ ਕਾਮਾਗਾਟਾਮਾਰੂ ਜੀ ਦਾ ਅਕਾਲ ਚਲਾਣਾ

24 ਜੁਲਾਈ ਨੂੰ ਮਹਾਨ ਹਸਤੀ ਬਾਬਾ ਗੁਰਦਿੱਤ ਸਿੰਘ ਜੀ ਕਾਮਾਗਾਟਾਮਾਰੂ ਨੇ ਅਕਾਲ ਚਲਾਣਾ ਕੀਤਾ ਸੀ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ । ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਤੋਂ ਪਹਿਲਾਂ ਅਜਿਹਾ ਹੀ ਇਕ ਹੋਰ ਖੂਨੀ ਸਾਕਾ ਹਿੰਦੁਸਤਾਨ ਦੀ ਧਰਤੀ ‘ਤੇ ਵਾਪਰਿਆ। ਇਸ ਸਾਕੇ ਨੂੰ ‘ਬਜਬਜ ਘਾਟ ਦੇ ਖੂਨੀ ਸਾਕੇ’ ਵਜੋਂ ਹਰ ਦੇਸ਼ ਵਾਸੀ ਯਾਦ ਕਰਦਾ ਹੈ।... Read more

ਬਾਬਾ ਗੁਰਦਿੱਤ ਸਿੰਘ ਜੀ ਕਾਮਾਗਾਟਾਮਾਰੂ ਜੀ ਦਾ ਅਕਾਲ ਚਲਾਣਾ
Like Save

Gurdwara Tahli Sahib, Sixth Patshahi Sri Guru Hargobind Sahib Ji

Balher Khanpur, District Kapurthala This sacred place has been blessed by the holy presence of Sri Guru Hargobind Sahib Ji, the master of Miri and Piri. According to history, a dangerous lion had created terror in this area. The sangat of the region went to Guru Sahib’s darb... Read more

Gurdwara Tahli Sahib, Sixth Patshahi Sri Guru Hargobind Sahib Ji
Like Save