Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 05 ਨਵੰਬਰ 2026

ਅੰਗ: 857
ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
ਅਰਥ: (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ।1। ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ।1। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।2। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।3।11। ਸ਼ਬਦ ਦਾ ਭਾਵ:- ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ। ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ।
Like Save

Join the conversation

Loading comments…

Sign in to comment or join the discussion.

More from the community

You may also enjoy these stories

Do read this story - Saman and Musa.

Once, Guru Arjan Dev Ji visited a village. Every person in the village started inviting Guru Ji to their home to have prashad (a food that is a religious offering in both Hinduism and Sikhism). Guru Arjan Dev Ji decided to stay in the village for a month in order not to disa... Read more

Do read this story - Saman and Musa.
Like Save

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅਮਰਦਾਸ ਜੀ

17 ਵੈਸਾਖ ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਮਹਾਰਾਜ ਜੀ ਦਾ , ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ , ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਦੇ ਜੀਵਨ ਕਾਲ ਤੇ ਜੀ । ਜਦੋ ਗੁਰੂ ਅਮਰਦਾਸ ਮਹਾਰਾਜ ਦੀ ਗੱਲ ਕਰਦੇ ਹਾ ਤਾ ਅੱਖਾਂ ਸਾਹਮਣੇ ਲੰਮਾ ਕੱਦ , ਸੁੰਦਰ ਮੁੱਖ , ਚਿੱਟਾ ਦੁੱਧ ਵਰਗਾ ਦਾਹੜਾ , ਹੱਥ ਵਿਚ ਖੂੰਡਾ ਫੜੀ ਸਤਿਗੁਰੂ ਅਮਰਦ... Read more

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅਮਰਦਾਸ ਜੀ
Like Save

अमृत ​​वेले का हुक्मनामा - 16 अक्टूबर 2025

अंग: 637सोरठि महला ३ घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ... Read more

Like Save

अमृत ​​वेले का हुक्मनामा - 20 अप्रैल 2026

अंग: 664धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभ... Read more

Like Save