Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਨਵੰਬਰ 2026

ਅੰਗ: 678
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
ਅਰਥ: ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 12 September 2025

ang: 658Raag Sorath Baani Bhagat Ravidaas Jee Kee ॥ Ik Oankaar Satgur Prasaad ॥ Jau ham baandhe moh faas ham prem badhan tum baadhe ॥ Apne chhootan ko jatan karahu ham chhootte tum aaraadhe ॥1॥ Maadhave jaanat hahu jaisi taisi ॥ Ab kahaa karhuge aisee ॥1॥ Rahaao ॥ Meen pakar... Read more

Like Save

संध्या वेले का हुक्मनामा - 06 सितंबर 2026

अंग: 658रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीन... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 25 ਮਾਰਚ 2026

ਅੰਗ: 696ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ... Read more

Like Save

संध्या वेले का हुक्मनामा - 24 दिसंबर 2025

अंग: 692दिन ते पहर पहर ते घरीआं आव घटै तनु छीजै ॥ कालु अहेरी फिरै बधिक जिउ कहहु कवन बिधि कीजै ॥१॥ सो दिनु आवन लागा ॥ मात पिता भाई सुत बनिता कहहु कोऊ है का का ॥१॥ रहाउ॥ जब लगु जोति काइआ महि बरतै आपा पसू न बूझै ॥ लालच करै जीवन पद कारन लोचन कछू न सूझै ॥२॥ कहत कबीर सुनहु रे प्रा... Read more

Like Save

ਬਾਬਾ ਬੰਦਾ ਸਿੰਘ ਬਹਾਦਰ ਦੀ ਚੱਪੜਚਿੜੀ ਦੀ ਲੜਾਈ

12 ਮਈ ਦਾ ਇਤਿਹਾਸ ਬਾਬਾ ਬੰਦਾ ਸਿੰਘ ਬਹਾਦਰ ਦੀ ਚੱਪੜਚਿੜੀ ਵਿੱਚ ਮੁਗ਼ਲ ਫੌਜ ਨਾਲ ਲੜਾਈ ਹੋਈ ਸੀ ਆਉ ਇਤਿਹਾਸ ਤੇ ਸੰਖੇਪ ਝਾਤ ਮਾਰਨ ਦਾ ਯਤਨ ਕਰੀਏ ਜੀ । ਪੁਰਾਤਨ ਸਮੇਂ ‘ਚ ਇਸ ਇਲਾਕੇ ‘ਚ ਬਹੁਤ ਸਾਰੇ ਛੱਪੜ ਸਨ, ਜਿਨ੍ਹਾਂ ਦਾ ਬਹੁਤ ਸਾਫ਼-ਸੁਥਰਾ ਪਾਣੀ ਸੀ। ਤਰਾਈ ਵਾਲੇ ਇਸ ਖੇਤਰ ‘ਚੋਂ ਕਈ ਬਰਸਾਤੀ ਨਦੀਆਂ-ਨਾਲੇ ਗੁਜ਼ਰਦੇ ਸਨ ਤੇ ਨੇੜੇ ਹੀ ‘ਪਟ... Read more

ਬਾਬਾ ਬੰਦਾ ਸਿੰਘ ਬਹਾਦਰ ਦੀ ਚੱਪੜਚਿੜੀ ਦੀ ਲੜਾਈ
Like Save