Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਨਵੰਬਰ 2026
ਅੰਗ: 680
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
8 likes
comments
Join the conversation
Nitnama
punjabi
ਗੁਰੂ ਜੀ ਦੇ ਪਾਵਨ ਸਰੀਰ ਨੂੰ ਕਤਲਗਾਹ ਤੇ ਹੀ ਪਿਆ ਰਹਿਣ ਦਿਤਾ ਗਿਆ। ਉਸ ਦੇ ਦੁਆਲੇ ਕਰੜਾ ਪਹਿਰਾ ਲਗਾ ਦਿਤਾ ਗਿਆ। ਆਨੰਦਪੁਰ ਸਾਹਿਬ ਤੋਂ ਇਕ ਸਿੱਖ ਭਾਈ ਜੈਤਾ ਦਿੱੱਲੀ ਆਇਆ ਹੋਇਆ ਸੀ। ਉਸ ਨੇ ਪ੍ਰਣ ਕੀਤਾ ਹੋਇਆ ਸੀ ਕਿ ਗੁਰੂ ਜੀ ਦਾ ਸੀਸ ਆਨੰਦਪੁਰ ਸਾਹਿਬ ਪੁਚਾਉਣਾ ਹੈ। ਰਾਤ ਵੇਲੇ ਉਸ ਨੇ ਪਹਿਰੇਦਾਰਾਂ ਦੀ ਅੱਖ ਬਚਾ ਕੇ ਸੀਸ ਚੁਕ ਲਿਆ ਤੇ ਚਾਦ... Read more
Nitnama
punjabi
ਅੰਗ: 631ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ਅਰਥ: (ਹੇ ਭਾਈ! ਵੇਖੋ... Read more
Nitnama
english
ang: 707Salok ॥ Basant swarag lokeh jitte prithvee nav khandaneh ॥ Bisrant Har Gopaaleh Naanak te praanee udiaan bhramaneh ॥1॥ Kautak kod tamaasiaa chit na aavas Naao ॥ Naanak korree narak baraabare ujar soee thaao ॥2॥ Paurree ॥ Mahaa bhayaan udiaan nagar kar maaniaa ॥ Jhoot... Read more
mr_sidhu340
punjabi
ਲੱਖਾਂ ਦੁੱਖ ਵੀ ਸੁੱਖ ਬਣ ਜਾਂਦੇ ਨੇ, ਜਦੋਂ ਮੁੱਖ 'ਤੇ "ਵਾਹਿਗੁਰੂ-ਵਾਹਿਗੁਰੂ" ਦਾ ਜਾਪ ਹੁੰਦਾ ਹੈ।
Kaur Preet
punjabi
ਸੰਨ 84 ਦੇ ਜੂਨ ਮਹੀਨੇ ਦੌਰਾਨ 1 ਜੂਨ ਤੋਂ 6 ਜੂਨ ਤੱਕ ਸ਼ਹੀਦ ਹੋਏ ਗੁਰੂ ਦੇ ਸਿੰਘਾਂ ਅਤੇ ਸਿੰਘਣੀਆਂ ਨੂੰ ਕੋਟਿ ਕੋਟਿ ਪ੍ਰਣਾਮ 🙏
Loading comments…