Back to community
ਸੰਧਿਆ ਵੇਲੇ ਦਾ ਹੁਕਮਨਾਮਾ – 11 ਨਵੰਬਰ 2026
ਅੰਗ: 680ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
4 likes
comments
Join the conversation
Nitnama
5 months ago hindi
अंग: 489गूजरी महला १ ॥ नाभि कमल ते ब्रहमा उपजे बेद पड़हि मुखि कंठि सवारि ॥ ता को अंतु न जाई लखणा आवत जात रहै गुबारि ॥१॥ प्रीतम किउ बिसरहि मेरे प्राण अधार ॥ जा की भगति करहि जन पूरे मुनि जन सेवहि गुर वीचारि ॥१॥ रहाउ ॥ रवि ससि दीपक जा के त्रिभवणि एका जोति मुरारि ॥ गुरमुखि होइ सु... Read more
Nitnama
2 months ago english
ang: 676Dhhanaasaree Mahalaa 5 || Mohe Maskeen Prabh Naam Adhhaar || Khaattan Kau Har Har Rojgaar || Sanchan Kau Har Eko Naam || Halat Palat Taa Kai Aavai Kaam ||1|| Naam Rate Prabh Rang Apaar || Saadhh Gaaveh Gun Ek Nirankaar || Rahaau || Saadhh Kee Sobhaa At Maskeenee || S... Read more
Nitnama
6 months ago punjabi
ਅੰਗ: 671ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗ... Read more
अंग: 648सलोकु मः ३ ॥ नानक नामु न चेतनी अगिआनी अंधुले अवरे करम कमाहि ॥ जम दरि बधे मारीअहि फिरि विसटा माहि पचाहि ॥१॥ मः ३ ॥ नानक सतिगुरु सेवहि आपणा से जन सचे परवाणु ॥ हरि कै नाइ समाइ रहे चूका आवणु जाणु ॥२॥ पउड़ी ॥ धनु स्मपै माइआ संचीऐ अंते दुखदाई ॥ घर मंदर महल सवारीअहि किछु सा... Read more
Nitnama
10 months ago punjabi
ਅੰਗ: 662ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ... Read more
Loading comments…