Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਨਵੰਬਰ 2026
ਅੰਗ: 682ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।
6 likes
comments
Join the conversation
Nitnama
6 months ago hindi
अंग: 711टोडी महला ५ घरु १ दुपदे ॥ ੴ सतिगुर प्रसादि ॥ संतन अवर न काहू जानी ॥ बेपरवाह सदा रंगि हरि कै जा को पाखु सुआमी ॥ रहाउ ॥ ऊच समाना ठाकुर तेरो अवर न काहू तानी ॥ ऐसो अमरु मिलिओ भगतन कउ राचि रहे रंगि गिआनी ॥१॥ रोग सोग दुख जरा मरा हरि जनहि नही निकटानी ॥ निरभउ होइ रहे लिव एकै... Read more
Nitnama
3 weeks ago punjabi
ਅੰਗ: 877ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅ... Read more
Nitnama
11 months ago punjabi
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥ਅਰਥ: ਗੁਰੂ ਜੀ ਆਖਦੇ ਹਨ ਜਿਸ ਨਾਲ ਪ੍ਰਭੂ ਪ੍ਰਸੰਨ ਹੈ, ਉਹ ਗੁਰਾਂ ਦੇ ਰਾਹੀਂ ਨਾਮ-ਸੁਧਾਰੱਸ ਨੂੰ ਪਾ ਲੈਂਦਾ ਹੈ।ਸਰੋਤ: ਗੁਰੂ ਗ੍ਰੰਥ ਸਾਹਿਬ : ਅੰਗ ੯੧੮
Gurmeet Singh
2 months ago punjabi
🙏ਵਾਹਿਗੁਰੂ ਜੀ ਕਾ ਖਾਲਸਾ 🙏 🙏ਵਾਹਿਗੁਰੂ ਜੀ ਕੀ ਫਤਿਹ🙏
Nitnama
2 months ago hindi
सो सतिगुरु पिआरा मेरै नालि है जिथै किथै मैनो लए छडाई ॥ तिसु गुर कउ साबासि है जिनि हरि सोझी पाई ॥अर्थ: वह प्यारा सतिगुरु सदा मेरे साथ है और मैं जहाँ कहीं भी रहूँ, वह मुझे विकारों और बंधनों से बचाता है। धन्य है वह सतिगुरु जिसने मुझे परमात्मा की समझ प्रदान की है।स्रोत: श्री गुर... Read more
Loading comments…