Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਨਵੰਬਰ 2026
ਅੰਗ: 680
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
5 likes
comments
Join the conversation
Nitnama
punjabi
ਅੰਗ: 645ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨ... Read more
Harpreet Singh
punjabi
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
Nitnama
punjabi
ਅੰਗ: 630ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥ਅਰਥ:... Read more
Nitnama
punjabi
ਅੰਗ: 662ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ... Read more
अंग: 773रागु सूही महला ४ छंत घरु १ ੴ सतिगुर प्रसादि ॥ सतिगुरु पुरखु मिलाइ अवगण विकणा गुण रवा बलि राम जीउ॥ हरि हरि नामु धिआइ गुरबाणी नित नित चवा बलि राम जीउ॥ गुरबाणी सद मीठी लागी पाप विकार गवाइआ ॥ हउमै रोगु गइआ भउ भागा सहजे सहजि मिलाइआ ॥ काइआ सेज गुर सबदि सुखाली गिआन तति करि... Read more
Loading comments…