Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 07 ਨਵੰਬਰ 2025

ਅੰਗ: 659
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥
ਅਰਥ: ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧। (ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ)।੧।ਰਹਾਉ। (ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! (ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।
Like Save

Join the conversation

Loading comments…

Sign in to comment or join the discussion.

More from the community

You may also enjoy these stories

ਜੋੜ-ਮੇਲਾ ਬਾਬਾ ਬਕਾਲਾ (ਗੁਰੂ ਲਾਧੋ ਰੇ ਦਿਵਸ)

ਸਿੱਖ ਤਵਾਰੀਖ਼ ਵਿੱਚ ਹਰ ਦਿਨ ਕਿਸੇ ਨਾ ਕਿਸੇ ਘਟਨਾ ਜਾਂ ਯਾਦ ਨਾਲ ਜੁੜਿਆ ਹੋਇਆ ਹੈ। ਗੁਰੂ ਸਾਹਿਬਾਨ ਦੇ ਪੁਰਬਾਂ ਤੋਂ ਇਲਾਵਾ ਉਨ੍ਹਾਂ ਦੇ ਜੀਵਨ-ਕਾਲ ਨਾਲ ਜੁੜੀਆਂ ਅਹਿਮ ਤੇ ਖ਼ਾਸ ਘਟਨਾਵਾਂ ਨੂੰ ਸਿੱਖ ਸਫ਼ਾਂ ਵਿੱਚ ਬੜੇ ਚਾਅ ਤੇ ਉਤਸ਼ਾਹ ਨਾਲ ਯਾਦ ਕੀਤਾ ਜਾਂਦਾ ਹੈ। ਇਨ੍ਹਾਂ ਘਟਨਾਵਾਂ ਦੇ ਚੇਤਿਆਂ ਵਿੱਚੋਂ ਗੁਜ਼ਰਦੀਆਂ ਸਿੱਖ ਸੰਗਤਾਂ ਗੁਰੂ ਦੇ ਪਿ... Read more

ਜੋੜ-ਮੇਲਾ ਬਾਬਾ ਬਕਾਲਾ (ਗੁਰੂ ਲਾਧੋ ਰੇ ਦਿਵਸ)
Like Save

अमृत ​​वेले का हुक्मनामा - 07 अगस्त 2026

अंग: 672धनासरी महला ५ ॥ वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कु... Read more

Like Save

evening hukamnama - 14 January 2026

ang: 663Dhhanaasaree Mahalaa 3 Ghar 2 Choupade Ik Oankaar Satgur Parsaad || Ehu Dhhan Akhutt N Nikhuttai N Jaae || Poorai Satgur Deeaa Dikhaae || Apune Satgur Kau Sad Bal Jaaee || Gur Kirpaa Te Har Mann Vasaaee ||1|| Se Dhhanvant Har Naam Liv Laae || Gur Poorai Har Dhhan Par... Read more

Like Save

ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ

ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ਅਰਥ: ਜਿਸ ਦੀ ਕਪਾਹ ਦਇਆ ਹੋਵੇ, ਜਿਸ ਦਾ ਸੂਤ ਸੰਤੋਖ ਹੋਵੇ, ਜਿਸ ਦੀਆਂ ਗੰਢਾਂ ਜਤ ਹੋਣ, ਅਤੇ ਜਿਸ ਦਾ ਵੱਟ ਉੱਚਾ ਆਚਰਨ ਹੋਵੇ। ਹੇ ਪੰਡਿਤ! ਜੇ ਤੇਰੇ ਕੋਲ ਆਤਮਾ ਲਈ ਅਜਿਹਾ ਪਵਿੱਤਰ ਜਨੇਊ ਹੈ, ਤਾਂ ਉਹ ਪਾ ਦੇ। ਗੁਰੂ ਸਾਹਿਬ ਸਮਝਾਉਂਦੇ ਹਨ ਕਿ ਬਾਹਰੀ ਧਾ... Read more

Like Save