Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 19 ਨਵੰਬਰ 2026

ਅੰਗ: 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ਅਰਥ: ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹ

ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ਅਰਥ: ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹੈ, ਗੁਣ ਹਨ, ਨੀਵਾਂ ਰਹਿਣਾ ਸਾਰੇ ਗੁਣਾਂ ਦਾ ਸਾਰ ਹੈ, ਭਾਵ, ਸਭ ਤੋਂ ਚੰਗਾ ਗੁਣ ਹੈ ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 470

Like Save

evening hukamnama - 19 March 2026

ang: 648Salok Mahala 3 ॥ Nanak naavahu ghuthiaa halat palat sabh jaai ॥ Jap tap sanjam sabh hir laiaa muthee doojai bhaai ॥ Jam dar badhe maareeahi bahutee milai sajaai ॥1॥ Mahala 3 ॥ Santaa naal vair kamaavde dushtaa naal moh piaar ॥ Agai pichhai sukh nahee mar jameh vaaro... Read more

Like Save

संध्या वेले का हुक्मनामा - 04 अगस्त 2025

अंग: 623सोरठि महला ५ ॥ विचि करता पुरखु खलोआ ॥ वालु न विंगा होआ ॥ मजनु गुर आंदा रासे ॥ जपि हरि हरि किलविख नासे ॥१॥ संतहु रामदास सरोवरु नीका ॥ जो नावै सो कुलु तरावै उधारु होआ है जी का ॥१॥ रहाउ ॥ जै जै कारु जगु गावै ॥ मन चिंदिअड़े फल पावै ॥ सही सलामति नाइ आए ॥ अपणा प्रभू धिआए ॥... Read more

Like Save

अमृत ​​वेले का हुक्मनामा - 24 नवंबर 2026

अंग: 704जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूल... Read more

Like Save