Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਨਵੰਬਰ 2026

ਅੰਗ: 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

evening hukamnama - 25 December 2025

ang: 612Sorath Mahalaa 5 ॥ Charan kamal sio jaa kaa man leenaa se jan tripat aghaaee ॥ Gun amol jis ridai na vasiaa te nar trisan trikhaaee ॥1॥ Har aaraadhe arog anadaaee ॥ Jis no visarai mera Raam sanehee tis laakh bedan jan aaee ॥ Rahaao ॥ Jih jan ott gahee Prabh teree se... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 17 ਜੁਲਾਈ 2026

ਅੰਗ: 694ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥ਅਰਥ: ਹੇ ਮਾਧੋ! ਵਿਕਾਰਾਂ ਵਿਚ) ਡਿੱਗੇ ਹੋਏ ਬੰਦਿਆਂ ਨੂੰ (ਮ... Read more

Like Save

ਭਾਈ ਕਟਾਰੂ ਜੀ ਅਤੇ ਗੁਰੂ ਅਰਜਨ ਦੇਵ ਜੀ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਇੱਕ ਸਿੱਖ ਭਾਈ ਕਟਾਰੂ ਹੋਇਆ ਹੈ, ਜੋ ਕਿ ਪਾਕਿਸਤਾਨ ਗਜ਼ਨੀ ਸ਼ਹਿਰ ਵਿੱਚ ਰਹਿੰਦਾ ਸੀ। ਉਦੋਂ ਜੋ ਰਾਸ਼ਨ ਡਿਪੂ ਹੁੰਦੇ ਸਨ, ਸਾਰਾ ਚਾਰਜ ਉਸ ਸਮੇਂ ਸੂਬੇਦਾਰ ਕੋਲ ਹੁੰਦਾ ਸੀ ਇਹ ਭਾਈ ਕਟਾਰੂ ਸੂਬੇਦਾਰ ਕੋਲ ਧੜਵਈ ਦੀ ਨੌਕਰੀ ਕਰਦਾ ਸੀ, ਲੋਕਾਂ ਨੂੰ ਰਾਸ਼ਨ ਦਿੰਦਾ ਸੀ ਤੇ ਗੁਰੂ ਅਰਜਨ ਦੇਵ ਜੀ ਤੋਂ ਚਰਨ ਪਾਹੁਲ ਪ੍ਰਾ... Read more

ਭਾਈ ਕਟਾਰੂ ਜੀ ਅਤੇ ਗੁਰੂ ਅਰਜਨ ਦੇਵ ਜੀ
Like Save

ਨਵੀਂ ਚੜਦੀ ਸਵੇਰ ਸਭਨਾਂ ਦੀ ਜ਼ਿੰਦਗੀ ਵਿਚ ਖੁਸ਼ੀਆ ਭਰਿਆ ਦਿਨ ਲਿਆਵੇ ਅਰਦਾਸਾਂ ਪੂਰੀ

ਨਵੀਂ ਚੜਦੀ ਸਵੇਰ ਸਭਨਾਂ ਦੀ ਜ਼ਿੰਦਗੀ ਵਿਚ ਖੁਸ਼ੀਆ ਭਰਿਆ ਦਿਨ ਲਿਆਵੇ ਅਰਦਾਸਾਂ ਪੂਰੀਆਂ ਕਰੇ ਕਾਰੋਬਾਰ ਵਿੱਚ ਵਾਧੇ ਪਾਵੇ ਤਰੱਕੀਆਂ ਬਖਸ਼ੇ

Like Save

गुरु घर चलो प्यारे, आज संगरांद है। आज संगरांद का पवित्र दिवस है। सतिगु

गुरु घर चलो प्यारे, आज संगरांद है। आज संगरांद का पवित्र दिवस है। सतिगुरु सभी को खुशियाँ बाँटें, उत्तम स्वास्थ्य प्रदान करें और चढ़दी कला में रखें।

Like Save