Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਨਵੰਬਰ 2026

ਅੰਗ: 706
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿ

ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ਅਰਥ: ਇਸ ਦਾ ਅਰਥ ਹੈ ਕਿ ਮੈਂ ਜਿਸ ਵੀ ਮਨੁੱਖ ਅੱਗੇ ਆਪਣੇ ਦੁੱਖ ਦੀ ਫਰਿਆਦ ਕਰਦਾ ਹਾਂ, ਉਹ ਖ਼ੁਦ ਆਪਣੇ ਦੁੱਖਾਂ ਨਾਲ ਭਰਿਆ ਹੋਇਆ ਹੈ। ਪਰ ਜਿਸ ਮਨੁੱਖ ਨੇ ਆਪਣੇ ਹਿਰਦੇ ਵਿੱਚ ਪ੍ਰਮਾਤਮਾ (ਪਾਰਬ੍ਰਮ) ਨੂੰ ਯਾਦ ਕੀਤਾ ਹੈ, ਉਸ... Read more

Like Save

ਸ੍ਰੀ ਦਰਬਾਰ ਸਾਹਿਬ ਵਿੱਚ ਚੱਕਰ ਦਾ ਇਤਿਹਾਸ

ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਬਾਬਾ ਬੁੱਢਾ ਜੀ ਦੀ ਬੇਰੀ ਦੇ ਕੋਲ ਨੁੱਕਰ ਵਿੱਚ ਜੋ ਛਬੀਲ ਹੈ ਉਸਦੇ ਬਿਲਕੁਲ ਸਾਹਮਣੇ ਪ੍ਰਕਰਮਾ ਵਿੱਚ ਜ਼ਮੀਨ ’ਤੇ ਜੋ ਚੱਕਰ ਬਣਿਆ ਹੈ ਇਹ ਮਹਿਜ ਇੱਕ ਮਾਰਬਲ ਦਾ ਡਿਜ਼ਾਇਨ ਨਹੀਂ ਹੈ ਬਲਕਿ ਇਸ ਚੱਕਰ ਨਾਲ ਇਤਿਹਾਸ ਦੀ ਇੱਕ ਵੱਡੀ ਘਟਨਾ ਜੁੜੀ ਹੋਈ ਹੈ। ਇਹ ਚੱਕਰ ਭਾਈ ਸੁੱਖਾ ਸਿੰਘ ਤੇ ਮਹਿਤਾਬ ਸਿੰਘ... Read more

ਸ੍ਰੀ ਦਰਬਾਰ ਸਾਹਿਬ ਵਿੱਚ ਚੱਕਰ ਦਾ ਇਤਿਹਾਸ
Like Save

morning hukamnama - 11 July 2026

ang: 694Dhanaasaree Bhagat Ravidaas Jee Kee Ik Oankaar Satigur Prasaad ॥ Ham sar deen dayaal na tum sar ab patiaar kia keejai ॥ Bachnee tor mor man maanai jan kau pooran deejai ॥1॥ Hau bal bal jaau Ramaeeaa kaarane ॥ Kaaran kavan abol ॥ Rahaao ॥ Bahut janam bichhure the Maad... Read more

Like Save