Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 23 ਨਵੰਬਰ 2026

ਅੰਗ: 611
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥
ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

नानक नामु सलाहीऐ सचु परखु खजाना ॥अर्थ: हे नानक! परमात्मा के नाम की स्त

नानक नामु सलाहीऐ सचु परखु खजाना ॥अर्थ: हे नानक! परमात्मा के नाम की स्तुति करनी चाहिए, क्योंकि नाम ही सच्चा और अनमोल खजाना है।स्रोत: श्री गुरु ग्रंथ साहिब जी: अंग 68

Like Save

ਸ਼ਹੀਦੀ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ

ਸ਼ਹੀਦ ਅਰਬੀ ਸ਼ਬਦ ਤੋਂ ਪੈਦਾ ਹੋਇਆ ਹੈ ਜਿਸਦਾ ਅਰਥ ਹੈ: ਗਵਾਹੀ ਅਤੇ ਲੋਕਾਈ ਹਿਤ ਦੇ ਕਿਸੇ ਕਾਜ਼ ਲਈ ਮਰਨ ਵਾਲੇ ਲਈ ਵਰਤਿਆ ਜਾਂਦਾ ਹੈ। ਇਸਲਾਮੀ ਫ਼ਿਰਕੇ ਵਿੱਚ ਸ਼ਹੀਦ ਤੋਂ ਮੁਰਾਦ ਉਹ ਸ਼ਖ਼ਸ ਹੈ ਜੋ ਅੱਲ੍ਹਾ ਦੀ ਰਾਹ ਵਿੱਚ ਜਾਨ ਦੇਵੇ। ਮਸਲਨ ਆਪਣੇ ਵਤਨ ਦੀ ਹਿਫ਼ਾਜ਼ਤ ਜਾਂ ਆਪਣੇ ਮਜ਼ਹਬ ਦੀ ਹਿਫ਼ਾਜ਼ਤ ਲਈ ਜੰਗ ਲੜਦੇ ਹੋਏ ਜਾਨ ਦੇ ਦੇਵੇ। ਇਸਲ... Read more

ਸ਼ਹੀਦੀ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 27 ਮਈ 2026

ਅੰਗ: 678ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ... Read more

Like Save

अमृत ​​वेले का हुक्मनामा - 23 अक्टूबर 2025

अंग: 773रागु सूही महला ४ छंत घरु १ ੴ सतिगुर प्रसादि ॥ सतिगुरु पुरखु मिलाइ अवगण विकणा गुण रवा बलि राम जीउ॥ हरि हरि नामु धिआइ गुरबाणी नित नित चवा बलि राम जीउ॥ गुरबाणी सद मीठी लागी पाप विकार गवाइआ ॥ हउमै रोगु गइआ भउ भागा सहजे सहजि मिलाइआ ॥ काइआ सेज गुर सबदि सुखाली गिआन तति करि... Read more

Like Save

संध्या वेले का हुक्मनामा - 07 जनवरी 2026

अंग: 652सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि द... Read more

Like Save