Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 26 ਨਵੰਬਰ 2026

ਅੰਗ: 658
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 07 July 2025

ang: 709Shalok: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of t... Read more

Like Save

ਸ਼ਹੀਦੀ ਦਿਹਾੜਾ ਭਾਈ ਸੁਖਦੇਵ ਸਿੰਘ (ਸੁੱਖਾ) ਭਾਈ ਹਰਜਿੰਦਰ ਸਿੰਘ (ਜਿੰਦਾ)

ਭਾਈ ਹਰਜਿੰਦਰ ਸਿੰਘ ਜੀ ਜਿੰਦਾ ਤੇ ਭਾਈ ਸੁਖਦੇਵ ਸਿੰਘ ਜੀ ਸੁੱਖਾ ਸਿੱਖ ਕੌਮ ਦੇ ਮਹਾਨ ਯੋਧੇ (ਸ਼ਹੀਦੀ 9 ਅਕਤੂਬਰ 1992) ‘ਜਦੋਂ ਦੁਸਮਣ ਨੇ ਸਿੰਘਾਂ ਦੀ ਬਹਾਦਰੀ ਤੇ ਸਿਦਕ ਦਾ ਲੋਹਾ ਮੰਨਿਆ’ ਦਿੱਲੀ ਪੁਲਿਸ ਦੇ ਕਮਿਸ਼ਨਰ ‘ਵੇਦ ਮਾਰਵਾਹ’ ਦੇ ਮੂਹੋਂ ਨਿਕਲੇ ਇਹ ਸ਼ਬਦ ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ ਬਾਲੜੀ ਉਮਰ ਵਾਲੀ ਸਿੱਖ ਕੌਮ ਨ... Read more

ਸ਼ਹੀਦੀ ਦਿਹਾੜਾ ਭਾਈ ਸੁਖਦੇਵ ਸਿੰਘ (ਸੁੱਖਾ) ਭਾਈ ਹਰਜਿੰਦਰ ਸਿੰਘ (ਜਿੰਦਾ)
Like Save

morning hukamnama - 27 September 2026

ang: 678Dhanaasaree Mahalaa 5 Ghar 6 ॥ Ik Oankaar Satigur Prasaad ॥ Sunahu sant piaare binau hamaare Jeeo ॥ Har bin mukat na kaahoo Jeeo ॥ Rahaao ॥ Man nirmal karam kar taaran taran Har avar janjaal terai kaahoo na kaam Jeeo ॥ Jeevan Devaa Paarbraham sevaa ih updes mo kau Gu... Read more

Like Save