Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 13 ਨਵੰਬਰ 2025

ਅੰਗ: 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।3। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।4।5।16।
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 24 ਸਤੰਬਰ 2025

ਅੰਗ: 663ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ... Read more

Like Save

अमृत ​​वेले का हुक्मनामा - 21 नवंबर 2025

अंग: 604सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले... Read more

Like Save

ਹਰਿ ਕਾ ਨਾਮੁ ਅੰਮ੍ਰਿਤੁ ਹੈ ਪੀਵਹੁ ਸਾਧੂ ਸੰਗਿ ॥ਅਰਥ: ਵਾਹਿਗੁਰੂ ਦਾ ਨਾਮ ਅੰਮ੍ਰਿਤ

ਹਰਿ ਕਾ ਨਾਮੁ ਅੰਮ੍ਰਿਤੁ ਹੈ ਪੀਵਹੁ ਸਾਧੂ ਸੰਗਿ ॥ਅਰਥ: ਵਾਹਿਗੁਰੂ ਦਾ ਨਾਮ ਅੰਮ੍ਰਿਤ ਵਰਗਾ ਹੈ, ਇਸ ਨੂੰ ਸਾਧ ਸੰਗਤ ਵਿੱਚ ਰਹਿ ਕੇ ਪੀਓ (ਭਾਵ, ਨਾਮ ਸਿਮਰਨ ਕਰੋ) ਅਤੇ ਜੀਵਨ ਸਫਲ ਬਣਾਓ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 318

Like Save