Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਨਵੰਬਰ 2025

ਅੰਗ: 634
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਅਰਥ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।
Like Save

Join the conversation

Loading comments…

Sign in to comment or join the discussion.

More from the community

You may also enjoy these stories

संध्या वेले का हुक्मनामा - 10 फ़रवरी 2026

अंग: 630सोरठि महला ५ ॥ नालि नराइणु मेरै ॥ जमदूतु न आवै नेरै ॥ कंठि लाइ प्रभ राखै ॥ सतिगुर की सचु साखै ॥१॥ गुरि पूरै पूरी कीती ॥ दुसमन मारि विडारे सगले दास कउ सुमति दीती ॥१॥ रहाउ ॥ प्रभि सगले थान वसाए ॥ सुखि सांदि फिरि आए ॥ नानक प्रभ सरणाए ॥ जिनि सगले रोग मिटाए ॥२॥२४॥८८॥अर्थ:... Read more

Like Save

Martyrdom Day of Baba Jiwan Singh Ji (Bhai Jaita Ji)

Baba Jeevan Singh – Rangrete Guru Ke Bete Baba Jeevan Singh (Bhai Jaita Ji) (13 December 1649 – 22 December 1704) Baba Jeevan Singh Ji was born to Bhai Sada Nand and Mata Premo. Born: 13 December 1649, Gaggomahal, Amritsar Martyrdom: 22 December 1704, Chamkaur Sahib, Punjab... Read more

Martyrdom Day of Baba Jiwan Singh Ji (Bhai Jaita Ji)
Like Save

ਸੰਧਿਆ ਵੇਲੇ ਦਾ ਹੁਕਮਨਾਮਾ – 03 ਜੁਲਾਈ 2026

ਅੰਗ: 601ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮ... Read more

Like Save