Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 17 ਨਵੰਬਰ 2025

ਅੰਗ: 666
ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਅਰਥ: ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ॥੧॥ ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥ ਹੇ ਭਾਈ! (ਜੇ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ। ਕਿਉਂਕਿ ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ॥੨॥ (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)। ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹਾਂ ॥੩॥ ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ ਜੀ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ ॥੪॥੮॥
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 02 सितंबर 2026

अंग: 715टोडी महला ५ ॥ गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो... Read more

Like Save

ऐसा कंमु मूले न कीचै जितु अंति पछोताईऐ ॥अर्थ: ऐसा कर्म कभी मत करो, जिस

ऐसा कंमु मूले न कीचै जितु अंति पछोताईऐ ॥अर्थ: ऐसा कर्म कभी मत करो, जिसके कारण अंत में पछताना पड़े।स्रोत: श्री गुरु ग्रंथ साहिब जी, अंग ९१८

Like Save

ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪ

ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥ਅਰਥ: ਹੇ ਫਰੀਦ! ਜਿਹੜਾ ਤੇਰੇ ਨਾਲ ਬੁਰਾ ਕਰਦਾ ਹੈ, ਤੂੰ ਉਸ ਨਾਲ ਵੀ ਭਲਾਈ ਕਰ। ਆਪਣੇ ਮਨ ਵਿੱਚ ਕਿਸੇ ਲਈ ਗੁੱਸਾ ਜਾਂ ਵੈਰ ਨਾ ਰੱਖ। ਇਸ ਤਰ੍ਹਾਂ ਮਨੁੱਖ ਵੈਰ-ਵਿਰੋਧ ਅਤੇ ਕ੍ਰੋਧ ਤੋਂ ਬਚਿਆ ਰਹਿੰਦਾ ਹੈ ਅਤੇ ਆਪਣੇ ਜੀਵਨ ਵਿੱਚ ਆਤਮਕ ਸੁਖ ਤੇ ਚੰਗ... Read more

Like Save