Nitnama Nitnama
Profile Image
Nitnama
4 months ago

ਐੱਸ.ਜੀ.ਪੀ.ਸੀ. ਵੱਲੋਂ ਗੁਰਦੁਆਰਾ ਕਮੇਟੀਆਂ ਲਈ ਨਵੀਆਂ ਹਦਾਇਤਾਂ

ਐੱਸ.ਜੀ.ਪੀ.ਸੀ. ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਾਰੀ ਹੁਕਮਾਂ ਅਨੁਸਾਰ ਗੁਰੂ ਘਰਾਂ ਵਿੱਚ ਲੱਗੇ ਸਪੀਕਰਾਂ ਦੀ ਆਵਾਜ਼ ਸਿਰਫ਼ ਗੁਰੂ ਘਰ ਦੇ ਅੰਦਰ ਤੱਕ ਹੀ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ, ਅਰਦਾਸ ਦੇ ਸਮੇਂ ਸਪੀਕਰਾਂ ਦੀ ਆਵਾਜ਼ ਬੰਦ ਕਰਨ ਦੇ ਵੀ ਸਪਸ਼ਟ ਹੁਕਮ ਦਿੱਤੇ ਗਏ ਹਨ। ਐੱਸ.ਜੀ.ਪੀ.ਸੀ. ਨੇ ਇਹ ਵੀ ਆਦੇਸ਼ ਕੀਤਾ ਹੈ ਕਿ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਗ੍ਰੰਥੀ ਸਿੰਘਾਂ ਲਈ ਵਧੀਆ ਅਤੇ ਸੁਵਿਧਾਜਨਕ ਰਿਹਾਇਸ਼ ਦੀ ਵਿਵਸਥਾ ਜਲਦੀ ਤੋਂ ਜਲਦੀ ਬਣਾਕੇ ਦੇਣ। ਕਮੇਟੀਆਂ ਨੂੰ ਕਿਹਾ ਗਿਆ ਹੈ ਕਿ ਗੁਰੂ ਘਰਾਂ ਵਿੱਚ ਸੇਵਾ ਨਿਭਾ ਰਹੇ ਗ੍ਰੰਥੀਆਂ ਦੀਆਂ ਰਿਹਾਇਸ਼ੀ ਲੋੜਾਂ ਨੂੰ ਪ੍ਰਾਥਮਿਕਤਾ ਦੇਣ।

Please log in to comment.

More Stories You May Like