Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 18 ਨਵੰਬਰ 2025

ਅੰਗ: 648
ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥
ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 17 ਨਵੰਬਰ 2025

ਅੰਗ: 666ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ... Read more

Like Save

अमृत ​​वेले का हुक्मनामा - 13 अक्टूबर 2026

अंग: 731सूही महला ४ ॥ हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ॥ नरपति राजे रंग रस माणहि बिनु नावै पकड़ि खड़े सभि कलघा... Read more

Like Save