Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 25 ਨਵੰਬਰ 2025

ਅੰਗ: 804
ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥
ਅਰਥ: (ਜੇ ਕੋਈ ਗੁਰਮੁਖਿ ਮੈਨੂੰ ਸਿਮਰਨ ਦੀ ਬਰਕਤ ਵਾਲੀ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ। ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? ॥੧॥ ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ। ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ॥੧॥ ਰਹਾਉ॥ ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ। ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ॥੨॥ ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ। ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ॥੩॥ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ, ਹੇ ਨਾਨਕ! ਆਖ-ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ ॥੪॥੪॥੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

evening hukamnama - 23 July 2025

ang: 658Raag Sorath Baani Bhagat Ravidaas Ji Kee || Ik Oankaar Satgur Prasaad || Jau ham baandhe moh faas ham prem badhan tum baadhe || Apne chhootan ko jatan karahu ham chhoote tum aaraadhe ||1|| Maadhave jaanat hahu jaisee taisee || Ab kahaa karhuge aisee ||1|| Rahaa-o ||... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਜਨਵਰੀ 2026

ਅੰਗ: 853ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾ... Read more

Like Save

Aval Alah Noor Upaaiaa Kudrat Ke Sabh Bande ॥ Ek Noor Te Sabh Jag Upji

Aval Alah Noor Upaaiaa Kudrat Ke Sabh Bande ॥ Ek Noor Te Sabh Jag Upjiaa Kaun Bhale Ko Mande ॥1॥meaning: The Divine Light is the source of all creation, and every living being belongs to that One Creator. Since the entire world has emerged from the same Divine Light, how can... Read more

Like Save