Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 27 ਨਵੰਬਰ 2025

ਅੰਗ: 673
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 27 ਅਗਸਤ 2026

ਅੰਗ: 722ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪ... Read more

Like Save

morning hukamnama - 30 May 2026

ang: 684Dhanaasaree Mahalaa 5 ॥ Tripat bhaee sach bhojan khaaiaa ॥ Man tan rasnaa Naam dhiaaiaa ॥1॥ Jeevanaa Har Jeevanaa ॥ Jeevan Har jap Saadhsang ॥1॥ Rahaao ॥ Anik prakaaree bastar odhaae ॥ Andin keertan Har gun gaae ॥2॥ Hastee rath asu asvaaree ॥ Har kaa maarag ridai nih... Read more

Like Save