Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 28 ਨਵੰਬਰ 2025

ਅੰਗ: 695
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਅਰਥ: ਧੰਨਾ ॥ ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧।ਰਹਾਉ। ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧। ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ । ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ ।੨।੪।
Like Save

Join the conversation

Loading comments…

Sign in to comment or join the discussion.

More from the community

You may also enjoy these stories

"ਜਪੁਜੀ" ਪੜਿਆ ਰਾਹ ਮਿਲੇ,"ਰਹਰਾਸਿ" ਉੱਦਮ ਨਾਲ ਭਰੇ, "ਚੌਪਈ" ਮੈਨੂੰ ਚੌਕਸ ਕਰੇ...

"ਜਪੁਜੀ" ਪੜਿਆ ਰਾਹ ਮਿਲੇ,"ਰਹਰਾਸਿ" ਉੱਦਮ ਨਾਲ ਭਰੇ, "ਚੌਪਈ" ਮੈਨੂੰ ਚੌਕਸ ਕਰੇ... "ਸੁਖਮਨੀ" ਹਰ ਦੁੱਖ ਦੂਰ ਕਰੇ।

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਜੁਲਾਈ 2025

ਅੰਗ: 796ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ... Read more

Like Save

evening hukamnama - 22 October 2026

ang: 673Dhanaasaree Mahalaa 5 ॥ Jih karnee hoveh sarmindaa ihaa kamaanee reet ॥ Sant kee nindaa saakat kee poojaa aisee drirhee bipreet ॥1॥ Maaiaa moh bhoolo avrai heet ॥ Harichandauree ban har paat re ihai tuhaaro beet ॥1॥ Rahaao ॥ Chandan lep hot deh kau sukh gardhab bhasa... Read more

Like Save