Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 29 ਨਵੰਬਰ 2025

ਅੰਗ: 489
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥
ਅਰਥ: (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 25 सितंबर 2025

अंग: 601सोरठि महला ३ ॥ हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि... Read more

Like Save

ਦਰਬਾਰ ਖਾਲਸਾ (ਦੁਸਹਿਰਾ)

ਦਰਬਾਰ ਖਾਲਸਾ ਸਿੱਖ ਇਤਿਹਾਸ ਵਿੱਚ ਇਕ ਅਹਿਮ ਸਮਾਗਮ ਹੈ ਜੋ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਦਸਹਿਰੇ ਦੇ ਦਿਨ ਮਨਾਇਆ ਜਾਂਦਾ ਸੀ। ਇਸ ਦਰਬਾਰ ਦੀ ਸ਼ੁਰੂਆਤ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਹੋਈ ਸੀ। ਦਸਹਿਰੇ ਦੇ ਪਵਿੱਤਰ ਦਿਨ ਖਾਲਸਾ ਪੰਥ ਦੇ ਸਾਰੇ ਵੱਡੇ-ਛੋਟੇ ਮਾਮਲੇ, ਪੰਥਕ ਫੈਸਲੇ, ਰਣਨੀਤੀਆਂ... Read more

ਦਰਬਾਰ ਖਾਲਸਾ (ਦੁਸਹਿਰਾ)
Like Save

अमृत ​​वेले का हुक्मनामा - 01 मार्च 2026

अंग: 694धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसन... Read more

Like Save