Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 29 ਨਵੰਬਰ 2025

ਅੰਗ: 611
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥
ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥ ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ

ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥ ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥੫੫॥ਅਰਥ: ਭਗਤ ਕਬੀਰ ਜੀ ਫ਼ਰਮਾਉਂਦੇ ਹਨ ਕਿ ਜਦੋਂ ਮਨੁੱਖ ਦਾ ਮਨ ਗੰਗਾ ਦੇ ਪਾਣੀ ਵਾਂਗ ਪਵਿੱਤਰ ਹੋ ਜਾਂਦਾ ਹੈ, ਤਾਂ ਉਹ ਪ੍ਰਭੂ ਦੇ ਇੰਨਾ ਨੇੜੇ ਹੋ ਜਾਂਦਾ ਹੈ ਕਿ ਪ੍ਰਭੂ ਆਪ ਉਸ ਉੱਤੇ ਮਿਹਰ ਕਰਦਾ ਹੈ। ਇਹ ਪੰਗਤੀ ਸਾਨੂੰ ਮਨ ਦੀ ਪਵਿੱਤਰਤਾ, ਨਿਮਰਤਾ ਅਤੇ... Read more

Like Save

ਸਵੇਰ ਦਾ ਵੇਲਾ ਹੈ , ਵਾਹਿਗੁਰੂ ਲਿਖ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਜਰੂਰ ਲਗਾਓ ਜੀ।

ਸਵੇਰ ਦਾ ਵੇਲਾ ਹੈ , ਵਾਹਿਗੁਰੂ ਲਿਖ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਜਰੂਰ ਲਗਾਓ ਜੀ। ਵਾਹਿਗੁਰੂ ਤੁਹਾਡਾ ਦਿਨ ਖੁਸ਼ੀਆਂ ਭਰਿਆ ਕਰੇ।

Like Save

जर्मनी के गुरुद्वारे में हिंसक झड़प, 11 लोग घायल

जर्मनी के मोअर्स शहर में स्थित एक गुरुद्वारे के अंदर रविवार को दो गुटों के बीच हिंसक झड़प हो गई, जिसमें कम से कम 11 लोग घायल हो गए। यह घटना उस समय हुई जब अचानक विवाद बढ़कर मारपीट में बदल गया। रिपोर्ट्स के अनुसार इस झड़प में लगभग 40 लोग शामिल थे। प्रत्यक्षदर्शियों ने बताया कि... Read more

जर्मनी के गुरुद्वारे में हिंसक झड़प, 11 लोग घायल
Like Save

"ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥" •

"ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥" • ਅਰਥ: ਹੇ ਪ੍ਰਭੂ! ਤੂੰ ਹੀ ਮੇਰਾ ਪਿਤਾ ਹੈਂ, ਤੂੰ ਹੀ ਮੇਰੀ ਮਾਤਾ ਹੈਂ। ਤੂੰ ਹੀ ਮੇਰਾ ਰਿਸ਼ਤੇਦਾਰ ਹੈਂ ਅਤੇ ਤੂੰ ਹੀ ਮੇਰਾ ਭਰਾ ਹੈਂ। (ਭਾਵ, ਹਰ ਰਿਸ਼ਤਾ ਤੇਰੇ ਨਾਲ ਹੀ ਹੈ ।

Like Save