Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 01 ਦਸੰਬਰ 2025

ਅੰਗ: 672
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧

ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥ਅਰਥ: ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਵਿੱਚ ਰਹਿੰਦਾ ਹੈ, ਉਸ ਨੂੰ ਦੁੱਖਾਂ ਦੀ ਤੱਤੀ ਹਵਾ ਵੀ ਨਹੀਂ ਲੱਗਦੀ। ਪ੍ਰਭੂ ਦਾ ਨਾਮ ਉਸ ਦੇ ਚਾਰੇ ਪਾਸੇ ਰੱਖਿਆ ਦੀ ਲਕੀਰ ਵਾਂਗ ਬਣ ਜਾਂਦਾ ਹੈ। ਪ੍ਰਭੂ ਦਾ ਆਸਰਾ ਮਨੁੱਖ ਨੂੰ ਮੁਸ਼ਕਲਾਂ ਵਿੱਚ ਵੀ ਹੌਸਲ... Read more

Like Save

ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ

ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥ਅਰਥ: ਦੁੱਖ ਕਈ ਵਾਰ ਮਨੁੱਖ ਨੂੰ ਪ੍ਰਭੂ ਵੱਲ ਮੋੜ ਕੇ ਦਵਾਈ ਬਣ ਜਾਂਦਾ ਹੈ, ਜਦਕਿ ਸੁਖ ਵਿੱਚ ਮਨੁੱਖ ਪ੍ਰਭੂ ਨੂੰ ਭੁੱਲ ਕੇ ਆਤਮਕ ਰੋਗੀ ਹੋ ਸਕਦਾ ਹੈ। ਹੇ ਪ੍ਰਭੂ! ਅਸਲ ਕਰਤਾ ਤੂੰ ਹੀ ਹੈਂ; ਮੇਰੇ ਆਪਣੇ ਵੱਸ ਨਾਲ ਕੁਝ ਨਹੀਂ ਹੁੰਦਾ।ਸਰੋ... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਮਾਰਚ 2026

ਅੰਗ: 483ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦ... Read more

Like Save