Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਦਸੰਬਰ 2025

ਅੰਗ: 753
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥
ਅਰਥ: ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਅਪ੍ਰੈਲ 2026

ਅੰਗ: 854ਸਲੋਕ ਮ: ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾ... Read more

Like Save

ਸ਼ਹੀਦੀ ਦਿਹਾੜਾ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ

5 ਜੁਲਾਈ ਸ਼ਹੀਦੀ ਦਿਹਾੜਾ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ ਦਾ ਆਉ ਝਾਤ ਮਾਰੀਏ ਭਾਈ ਸਾਹਿਬ ਦੇ ਜੀਵਨ ਕਾਲ ਤੇ ਜੀ । ਸਿੱਖ ਕੌਮ ਨੂੰ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਦਿਤੀਆਂ 85 % ਕੁਰਬਾਨੀਆਂ ਦਾ ਮਾਣ ਹਾਸਲ ਹੈ ਜਦ ਕਿ ਸਿਖ ਕੌਮ ਦੀ ਗਿਣਤੀ ਭਾਰਤ ਵਿਚ ਸਿਰਫ 2% ਦੇ ਲਗਪਗ ਹੈ । ਮੁਗਲਾਂ ਨੂੰ ਕੱਢਣ ਵਾਸਤੇ ਗੁਰੂ ਸਾਹਿਬਾਨ ਤੇ ਅਨ... Read more

ਸ਼ਹੀਦੀ ਦਿਹਾੜਾ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ
Like Save