Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਦਸੰਬਰ 2025

ਅੰਗ: 612
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।
Like Save

Join the conversation

Loading comments…

Sign in to comment or join the discussion.

More from the community

You may also enjoy these stories

शहीदी दिहाड़ा भाई केहर सिंह ते भाई सतवंत सिंह जी

6 जनवरी सिख इतिहास का वह गौरवपूर्ण दिन है, जब पंथ की आन-बान-शान की रक्षा के लिए दो अडिग सपूतों ने हँसते-हँसते फाँसी का फंदा चूम लिया। भाई सतवंत सिंह और भाई केहर सिंह केवल व्यक्ति नहीं थे, वे सिख कौम की चेतना और आत्मसम्मान की जीवित मिसाल बन गए। पृष्ठभूमि: जब पंथ की पहचान पर ह... Read more

शहीदी दिहाड़ा भाई केहर सिंह ते भाई सतवंत सिंह जी
Like Save

When Sri Guru Gobind Singh Ji Fulfilled the Wish of Elderly Mata Gurdei

In Machhiwara lived Nihala Khatri with his elderly mother, Mata Gurdei. She would often say: “O son Nihala, the Tenth Master, Sri Guru Gobind Singh Ji Maharaj, will surely fulfil my wish. I am now old and cannot even rise from my bed. That All-Knowing Guru Himself will creat... Read more

When Sri Guru Gobind Singh Ji Fulfilled the Wish of Elderly Mata Gurdei
Like Save

ਗੁਰ ਪਰਸਾਦੀ ਬੂਝੀਐ ਤਾ ਹੋਵੈ ਨਿਬੇਰਾ ॥ਅਰਥ: ਗੁਰੂ ਦੀ ਕਿਰਪਾ ਨਾਲ ਹੀ ਸੱਚ ਦੀ ਸਮਝ

ਗੁਰ ਪਰਸਾਦੀ ਬੂਝੀਐ ਤਾ ਹੋਵੈ ਨਿਬੇਰਾ ॥ਅਰਥ: ਗੁਰੂ ਦੀ ਕਿਰਪਾ ਨਾਲ ਹੀ ਸੱਚ ਦੀ ਸਮਝ ਆਉਂਦੀ ਹੈ ਅਤੇ ਜੀਵਨ ਦੇ ਸੰਦੇਹ ਦੂਰ ਹੁੰਦੇ ਹਨ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 1022

Like Save

ਚੰਡੀਗੜ੍ਹ ਪੰਜਾਬ ਨੂੰ ਮਿਲੇ

1️⃣5️⃣ਅਗਸਤ,1967 1. *ਚੰਡੀਗੜ ਪੂਰਨ ਤੌਰ ਤੇ ਪੰਜਾਬ ਨੂੰ ਮਿਲੇ, ਇਸ ਮੰਗ ਨੂੰ ਲੈ ਕੇ ਮਾਸਟਰ ਤਾਰਾ ਸਿੰਘ ਨੇ 15 ਅਗਸਤ,1967 ਨੂੰ ਹਿੰਦੁਸਤਾਨ ਦੀ ਆਜ਼ਾਦੀ ਵਾਲੇ ਦਿਹਾੜੇ ਮਰਨ-ਵਰਤ ਸ਼ੁਰੂ ਕੀਤਾ ਤੇ ਬਿਨਾ ਕਿਸੇ ਪ੍ਰਾਪਤੀ ਦੇ 48 ਦਿਨਾਂ ਮਗਰੋਂ 1 ਅਕਤੂਬਰ,1961 ਨੂੰ ਮਰਨ ਵਰਤ ਤੋੜ ਦਿੱਤਾ।* 2. *ਚੰਡੀਗੜ ਪੂਰਨ ਤੌਰ ਤੇ ਪੰਜਾਬ ਨੂੰ ਮਿਲੇ,... Read more

ਚੰਡੀਗੜ੍ਹ ਪੰਜਾਬ ਨੂੰ ਮਿਲੇ
Like Save