Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 03 ਦਸੰਬਰ 2025

ਅੰਗ: 674
ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।1। ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।2। 16।
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 08 April 2026

ang: 866Gond Mahala 5 ॥ Dhoop deep sevaa Gopaal ॥ Anik baar bandan Kartaar ॥ Prabh kee saran gahee sabh tiaag ॥ Gur suprasann bhae vad bhaag ॥1॥ Aath pahar gaaeeai Gobind ॥ Tan dhan Prabh kaa Prabh kee jind ॥1॥ Rahao ॥ Har gun ramat bhae aanand ॥ Paarbrahm pooran bakhasand ॥... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 11 ਦਸੰਬਰ 2025

ਅੰਗ: 683ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜ... Read more

Like Save

Birthday of Sahibzada Baba Ajit Singh Ji

Heartfelt congratulations to the entire Sangat on the birth anniversary of Sahibzada Baba Ajit Singh Ji. Sahibzada Ajit Singh Ji was the eldest son of the Tenth Guru, Sri Guru Gobind Singh Ji, the grandson of the Ninth Guru, Sri Guru Tegh Bahadur Sahib Ji, and the great-gran... Read more

Birthday of Sahibzada Baba Ajit Singh Ji
Like Save

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਹਮਲਾ, ਦੋ ਸਿੱਖ ਜ਼ਖ਼ਮੀ; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨਿੰਦਾ

ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਸਥਿਤ **ਨਾਨਕਸਰ ਸਿੱਖ ਗੁਰਦੁਆਰਾ ਸਾਹਿਬ** ਵਿੱਚ ਇੱਕ ਵਿਅਕਤੀ ਵੱਲੋਂ ਦਾਖ਼ਲ ਹੋ ਕੇ ਦੋ ਸਿੱਖ ਵਿਅਕਤੀਆਂ ’ਤੇ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ **ਗਿਆਨੀ ਕੁਲਦੀਪ ਸਿੰਘ ਗੜਗੱਜ** ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਮਿੰਟਨ ਪੁਲਿਸ ਮੁ... Read more

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਹਮਲਾ, ਦੋ ਸਿੱਖ ਜ਼ਖ਼ਮੀ; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨਿੰਦਾ
Like Save